ਚੰਡੀਗੜ੍ਹ (ਗੁਰਜੀਤ ਬਿੱਲਾ/
�ਿਸ਼ਨ ਗਰਗ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਐਲਾਨ ਕੀਤਾ ਕਿ ਧੂਰੀ ਵਿਖੇ ਦੋ ਮਾਰਗੀ ਰੇਲਵੇ ਓਵਰਬਿ੍ਰਜ (ਆਰ ਓ ਬੀ) ਦਾ ਨਿਰਮਾਣ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾ ਕਿਹਾ ਕਿ ਇਹ ਅਤਿ-ਆਧੁਨਿਕ ਆਰ ਓ ਬੀ ਲੈਵਲ ਕਰਾਸਿੰਗ (ਫਾਟਕ) ਨੰਬਰ 62ਏ ’ਤੇ ਬਣਾਇਆ ਜਾਵੇਗਾ ਅਤੇ ਮਾਲਵਾ ਖੇਤਰ ਦੇ ਲੋਕਾਂ, ਖਾਸ ਕਰ ਕੇ ਧੂਰੀ ਹਿੱਸੇ ਦੇ ਵਸਨੀਕਾਂ ਨੂੰ ਦਰਪੇਸ਼ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 54.76 ਕਰੋੜ ਹੈ, ਜਿਸ ਦਾ ਪੂਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 18 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। ਮਾਨ ਨੇ ਜ਼ਿਕਰ ਕੀਤਾ ਕਿ ਪ੍ਰਾਜੈਕਟ ਲਈ ਮੁੱਢਲਾ ਕੰਮ 2024 ਵਿੱਚ ਸ਼ੁਰੂ ਹੋਇਆ ਸੀ, ਪਰ ਮਾਰਚ 2025 ਵਿੱਚ ਰੇਲਵੇ ਦੀ ਮਨਜ਼ੂਰੀ/ ਐੱਨ ਓ ਸੀ ਕਾਰਨ ਕੰਮ ਵਿੱਚ ਦੇਰੀ ਹੋਈ।





