ਰਾਜਿੰਦਰਾ ਹਸਪਤਾਲ ’ਚ ਡਾਕਟਰਾਂ ਵੱਲੋਂ ਓ ਪੀ ਡੀ ਸੇਵਾਵਾਂ ਬੰਦ

0
72

ਪਟਿਆਲ਼ਾ (ਰਾਜਿੰਦਰ ਸਿੰਘ ਥਿੰਦ)-ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਆਪਣੇ ਸ਼ਹਿਰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਡਾਕਟਰਾਂ ਨੇ ਆਪਣੀਆਂ ਮੰਗਾਂ ਦੇ ਹੱਕ ’ਚ ਹੜਤਾਲ ਕਰਕੇ ਓ ਪੀ ਡੀ ਸੇਵਾਵਾਂ ਬੰਦ ਕਰ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਹੜਤਾਲ ਦਾ ਫੈਸਲਾ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ (ਆਰਡੀਏ) ਤੇ ਐੱਮਬੀਬੀਐੱਸ ਇੰਟਰਨਜ਼ ਵੱਲੋਂ ਕੀਤਾ ਗਿਆ ਹੈ, ਜਿਸ ਨੂੰ ਪੰਜਾਬ ਸਿਵਲ ਮੈਡੀਕਲ ਸਰਵਿਸਜ਼ ਐਸੋਸੀਏਸ਼ਨ ਨੇ ਵੀ ਸਮਰਥਨ ਦਿੱਤਾ ਹੈ।ਮੀਟਿੰਗ ਵਿੱਚ ਡਾਕਟਰਾਂ ਦੀਆਂ ਮੰਗਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।ਮੁੱਖ ਮੰਗਾਂ ਵਿੱਚ ਵਜ਼ੀਫ਼ਾ ਵਧਾਉਣਾ, ਇਸ ਨੂੰ ਮਹਿੰਗਾਈ ਭੱਤੇ ਨਾਲ ਜੋੜਨਾ, ਨਾਨ-ਪ੍ਰੈਕਟਿਸਿੰਗ ਭੱਤੇ (ਐੱਨਪੀਏ) ਦੀ ਬਹਾਲੀ ਤੇ ਹਰ ਸਾਲ ਨਿਯਮਤ ਵਾਧਾ ਸ਼ਾਮਲ ਹੈ।ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਕਾਫੀ ਸਮੇਂ ਤੋਂ ਆਪਣੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਲੈ ਕੇ ਆਵਾਜ਼ ਉਠਾ ਰਹੀ ਹੈ।ਦੱਸਣਯੋਗ ਹੈ ਕਿ ਇਸ ਸੰਬੰਧੀ ਚੰਡੀਗੜ੍ਹ ਵਿੱਚ ਸਿਹਤ ਵਿਭਾਗ ਦੇ ਸਕੱਤਰ ਨਾਲ ਡਾਕਟਰਾਂ ਦੀ ਮੀਟਿੰਗ ਵੀ ਹੋਈ, ਜਿਸ ਵਿੱਚ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਉੱਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ, ਪਰ ਇਸ ਦੌਰਾਨ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਓ ਪੀ ਡੀ ਸੇਵਾਵਾਂ ਤਤਕਾਲ ਪ੍ਰਭਾਵ ਨਾਲ ਬੰਦ ਰਹਿਣਗੀਆਂ, ਹਾਲਾਂਕਿ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ।