ਮਨੀਪੁਰ ’ਚ ਨੇੜਿਓਂ ਗੋਲੀਆਂ ਮਾਰ ਕੇ ਚਾਰ ਮਾਰੇ

0
160

ਇੰਫਾਲ : ਮਨੀਪੁਰ ਦੇ ਚੂਰਾਚੰਦਪੁਰ ਜ਼ਿਲ੍ਹੇ ਵਿੱਚ ਸੋਮਵਾਰ ਅਣਪਛਾਤੇ ਬੰਦੂਕਧਾਰੀਆਂ ਨੇ 72 ਸਾਲਾ ਔਰਤ ਸਣੇ ਚਾਰ ਜਣਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਹ ਹਮਲਾ ਦੁਪਹਿਰ 2 ਵਜੇ ਦੇ ਕਰੀਬ ਮੋਂਗਜਾਂਗ ਪਿੰਡ ਨੇੜੇ ਹੋਇਆ, ਜਦੋਂ ਪੀੜਤ ਇੱਕ ਕਾਰ ਵਿੱਚ ਸਫਰ ਕਰ ਰਹੇ ਸਨ।
ਮੋਂਗਜਾਂਗ ਚੂਰਾਚੰਦਪੁਰ ਤੋਂ ਲਗਭਗ ਸੱਤ ਕਿਲੋਮੀਟਰ ਦੂਰ ਹੈ। ਸ਼ੁਰੂਆਤੀ ਰਿਪੋਰਟਾਂ ਵਿੱਚ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਨੇੜਿਓਂ ਗੋਲੀਆਂ ਮਾਰੀਆਂ ਗਈਆਂ। ਮੌਕੇ ਤੋਂ 12 ਤੋਂ ਵੱਧ ਖਾਲੀ ਖੋਲ ਬਰਾਮਦ ਹੋਏ ਹਨ।