ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ ਕੈਨੇਡਾ ਵੱਲੋਂ ਅਮਰੀਕੀ ਡਿਜੀਟਲ ਕੰਪਨੀਆਂ ਉੱਤੇ ਡਿਜੀਟਲ ਟੈਕਸ ਲਗਾਉਣ ਦੀ ਯੋਜਨਾ ਰੱਦ ਕਰਨ ਮਗਰੋਂ ਅਮਰੀਕਾ ਨਾਲ ਵਪਾਰਕ ਗੱਲਬਾਤ ਬਹਾਲ ਹੋ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਕਿਹਾ ਸੀ ਕਿ ਉਹ ਤਕਨਾਲੋਜੀ ਕੰਪਨੀਆਂ ’ਤੇ ਟੈਕਸ ਲਗਾਉਣ ਦੀ ਕੈਨੇਡਾ ਦੀ ਯੋਜਨਾ ਨੂੰ ਲੈ ਕੇ ਵਪਾਰਕ ਗੱਲਬਾਤ ਨੂੰ ਮੁਅੱਤਲ ਕਰ ਰਹੇ ਹਨ। ਉਨ੍ਹਾ ਕੈਨੇਡਾ ਵੱਲੋਂ ਲਾਏ ਇਸ ਟੈਕਸ ਨੂੰ ‘ਅਮਰੀਕਾ ’ਤੇ ਸਿੱਧਾ ਤੇ ਸਪੱਸ਼ਟ ਹਮਲਾ’ ਦੱਸਿਆ ਸੀ। ਕੈਨੇਡੀਅਨ ਸਰਕਾਰ ਨੇ ਕਿਹਾ ਕਿ ਉਹ ਇੱਕ ਵਪਾਰਕ ਸਮਝੌਤੇ ਦੀ ਉਮੀਦ ਰੱਖਦੀ ਹੈ, ਇਸ ਲਈ ਇਹ ‘ਡਿਜੀਟਲ ਸੇਵਾਵਾਂ ਟੈਕਸ ਨੂੰ ਰੱਦ’ ਕਰ ਦੇਵੇਗੀ। ਕਾਰਨੀ ਦੇ ਦਫਤਰ ਨੇ ਕਿਹਾ ਕਿ ਕਾਰਨੀ ਅਤੇ ਟਰੰਪ ਗੱਲਬਾਤ ਮੁੜ ਸ਼ੁਰੂ ਕਰਨ ਲਈ ਸਹਿਮਤ ਹੋਏ ਹਨ।




