ਚੰਡੀਗੜ੍ਹ : ਮਾਨ ਮੰਤਰੀ ਮੰਡਲ ਵਿੱਚ ਵੀਰਵਾਰ ਸੱਤਵਾਂ ਵਿਸਥਾਰ ਕੀਤਾ ਜਾਵੇਗਾ। ਇਸ ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਪੰਜਾਬ ਰਾਜ ਭਵਨ ਵਿੱਚ ਮੰਤਰੀ ਵਜੋਂ ਸਹੁੰ ਚੁੱਕਣਗੇ। ਪਿਛਲੇ ਹਫਤੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਹੀ ਉਨ੍ਹਾ ਦਾ ਮੰਤਰੀ ਮੰਡਲ ਵਿੱਚ ਸ਼ਾਮਲ ਹੋਣਾ ਤੈਅ ਸੀ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ਿਮਨੀ ਚੋਣਾਂ ਵਿੱਚ ਪ੍ਰਚਾਰ ਦੌਰਾਨ ਅਰੋੜਾ ਨੂੰ ਮੰਤਰੀ ਬਨਾਉਣ ਦਾ ਐਲਾਨ ਕੀਤਾ ਸੀ। ਪਿਛਲੇ ਹਫਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੁਸ਼ਟੀ ਕੀਤੀ ਸੀ ਕਿ ਉਹ ਅਰੋੜਾ ਨੂੰ ਆਪਣੀ ਕੈਬਨਿਟ ਵਿੱਚ ਲਿਆ ਰਹੇ ਹਨ।





