ਮਜੀਠੀਆ ਦੇ ਰਿਮਾਂਡ ’ਚ ਚਾਰ ਦਿਨਾਂ ਦਾ ਵਾਧਾ

0
118

ਮੁਹਾਲੀ : ਸਥਾਨਕ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿੱਚ ਬੁੱਧਵਾਰ ਚਾਰ ਦਿਨਾ ਦਾ ਵਾਧਾ ਕਰ ਦਿੱਤਾ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਦੋਵਾਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ ਚੱਲੀ।
ਕੋਰਟ ਦੇ ਬਾਹਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਸ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੂਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿੱਚ ਲੈ ਲਿਆ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ। ਸੁਖਬੀਰ ਸਣੇ ਬਾਕੀ ਆਗੂਆਂ ਨੂੰ ਫੇਜ਼ 11 ਦੇ ਥਾਣੇ ਵਿੱਚ ਲਿਜਾਣ ਤੋਂ ਕੁਝ ਦੇਰ ਬਾਅਦ ਛੱਡ ਦਿੱਤਾ ਗਿਆ।