ਨਵੀਂ ਦਿੱਲੀ : ਮਰੀਜ਼ਾਂ ਦੇ ਰਿਸ਼ਤੇਦਾਰਾਂ ਤੇ ਹੋਰਨਾਂ ਵੱਲੋਂ ਡਾਕਟਰਾਂ ਤੇ ਸਿਹਤ ਕਰਮਚਾਰੀਆਂ ’ਤੇ ਹਮਲਿਆਂ ਨੂੰ ਰੋਕਣ ਲਈ ਹਸਪਤਾਲਾਂ ਅਤੇ ਮੈਡੀਕਲ ਕੇਂਦਰਾਂ ’ਚ ਲੋੜੀਂਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਦੇ ਜਸਟਿਸ ਐੱਸ ਕੇ ਕੌਲ ਅਤੇ ਅਭੈ ਐੱਸ ਓਕਾ ਦੀ ਬੈਂਚ ਸੋਮਵਾਰ ਸੁਣਵਾਈ ਕਰੇਗੀ। ਦਿੱਲੀ ਮੈਡੀਕਲ ਐਸੋਸੀਏਸ਼ਨ ਅਤੇ ਡਾ. ਸਤਿਆਜੀਤ ਬੋਰਾਹ, ਜੋ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਅਸਾਮ ਰਾਜ ਸ਼ਾਖਾ ਦੇ ਪ੍ਰਧਾਨ ਹਨ, ਵੱਲੋਂ ਦਾਇਰ ਪਟੀਸ਼ਨ ’ਚ ਕੇਂਦਰ ਅਤੇ ਰਾਜਾਂ ਨੂੰ ਪੀੜਤ ਜਾਂ ਮਿ੍ਰਤਕ ਦੇ ਪਰਵਾਰ ਨੂੰ ਮੁਆਵਜ਼ਾ ਦੇਣ ਲਈ ਫੰਡ ਦੇਣ ਦੇ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ।