ਨਵੀਂ ਦਿੱਲੀ : ਸੰਸਦ ਦਾ ਮੌਨਸੂਨ ਸੈਸ਼ਨ 21 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 21 ਅਗਸਤ ਤੱਕ ਚੱਲੇਗਾ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਐਕਸ ’ਤੇ ਕਿਹਾ ਕਿ ਰਾਸ਼ਟਰਪਤੀ ਨੇ 21 ਜੁਲਾਈ ਤੋਂ 21 ਅਗਸਤ ਤੱਕ ਸੰਸਦ ਦਾ ਮੌਨਸੂਨ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੱਦੇਨਜ਼ਰ 13 ਅਤੇ 14 ਅਗਸਤ ਨੂੰ ਕੋਈ ਕਾਰਵਾਈ ਨਹੀਂ ਹੋਵੇਗੀ।
ਪਹਿਲਾਂ ਸੈਸ਼ਨ 12 ਅਗਸਤ ਨੂੰ ਖਤਮ ਹੋ ਜਾਣਾ ਸੀ ਪਰ ਹੁਣ ਇਸ ਨੂੰ ਹਫਤੇ ਲਈ ਵਧਾ ਦਿੱਤਾ ਗਿਆ ਹੈ।




