ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਮਨਜ਼ੂਰ

0
334

ਚੰਡੀਗੜ੍ਹ (ਗੁਰਜੀਤ ਬਿੱਲਾ)
ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਇਸ ਹਫਤੇ ਤਿੰਨ ਉੱਚ ਸਿੱਖਿਆ ਸੰਸਥਾਵਾਂ ਲਈ 15 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮਾਝਾ ਖੇਤਰ ਦੀਆਂ ਦੋ ਉੱਚ ਸਿੱਖਿਆ ਸੰਸਥਾਵਾਂ ਲਈ 8.5 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ; ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਆਫ ਲਾਅ, ਕੈਰੋਂ, ਤਰਨਤਾਰਨ ਨੂੰ ਉਸਾਰੀ ਕਾਰਜਾਂ ਲਈ 6.75 ਕਰੋੜ ਰੁਪਏ ਅਤੇ ਆਈ.ਆਈ.ਐਮ, ਅੰਮਿ੍ਰਤਸਰ ਨੂੰ 1.71 ਕਰੋੜ ਰੁਪਏ ਮਿਲਣਗੇ।

LEAVE A REPLY

Please enter your comment!
Please enter your name here