ਅੰਮਿ੍ਰਤਸਰ : ਇੱਥੇ ਮਜੀਠਾ ਰੋਡ ’ਤੇ ਸ਼ੁੱਕਰਵਾਰ ਸਵੇਰੇ ਪਰਵਾਰਕ ਝਗੜੇ ਦੌਰਾਨ ਸੀ ਆਰ ਪੀ ਐੱਫ ਦੇ ਰਿਟਾਇਰਡ ਅਸਿਸਟੈਂਟ ਕਮਾਂਡੈਂਟ ਤਰਸੇਮ ਸਿੰਘ ਨੇ ਆਪਣੀ ਪਹਿਲੀ ਪਤਨੀ, ਪੁੱਤਰ ਅਤੇ ਨੂੰਹ ’ਤੇ ਗੋਲੀਆਂ ਚਲਾ ਦਿੱਤੀਆਂ। ਪੁੱਤਰ ਦੀ ਮੌਤ ਹੋ ਗਈ, ਜਦਕਿ ਮਹਿਲਾਵਾਂ ਜ਼ਖਮੀ ਹੋ ਗਈਆਂ। ਘਟਨਾ ਤੋਂ ਬਾਅਦ ਤਰਸੇਮ ਸਿੰਘ ਨੇ ਫਰਾਰ ਹੋਣ ਦਾ ਯਤਨ ਕੀਤਾ, ਪਰ ਪੁਲਸ ਨੇ ਕਾਬੂ ਕਰ ਲਿਆ। ਏ ਸੀ ਪੀ ਸੈਂਟਰਲ ਰਿਸ਼ਭ ਨੇ ਦੱਸਿਆ ਕਿ ਤਰਸੇਮ ਸਿੰਘ ਦਾ ਪਹਿਲੀ ਪਤਨੀ ਅਤੇ ਪੁੱਤਰ ਨਾਲ ਪ੍ਰਾਪਰਟੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਸਵੇਰੇ ਮੁੜ ਹੋਈ ਤਕਰਾਰ ਮੌਕੇ ਉਸ ਨੇ ਲਾਇਸੈਂਸੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀਆਂ। ਪਰਵਾਰਕ ਮੈਂਬਰ ਨੇ ਦੱਸਿਆ ਕਿ ਤਰਸੇਮ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਗੁਜ਼ਾਰਾ ਭੱਤੇ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਕੁੱਝ ਦਿਨ ਪਹਿਲਾਂ ਵੀ ਉਸ ਨੇ ਪਤਨੀ ਦੀ ਮਾਰਕੁੱਟ ਕੀਤੀ ਅਤੇ ਇਸੇ ਮਾਮਲੇ ਨੂੰ ਲੈ ਕੇ ਉਹ ਥਾਣੇ ਪੁੱਜੇ ਸਨ। ਦੋਵਾਂ ਵਿਚਾਲੇ ਲੰਮੇ ਸਮੇਂ ਤੋਂ ਅਦਾਲਤੀ ਕੇਸ ਵੀ ਚੱਲ ਰਿਹਾ ਹੈ।




