ਕਾਂਗਰਸ ਦੀ ਰੈਲੀ ਅੱਜ

0
384

ਨਵੀਂ ਦਿੱਲੀ : ਮਹਿੰਗਾਈ, ਬੇਰੁਜ਼ਗਾਰੀ ਅਤੇ ਜੀ ਐੱਸ ਟੀ ’ਚ ਵਾਧੇ ਖਿਲਾਫ ਕਾਂਗਰਸ ਐਤਵਾਰ ਨੂੰ ਦਿੱਲੀ ਦੇ ਰਾਮ ਲੀਲ੍ਹਾ ਮੈਦਾਨ ’ਚ ਰੈਲੀ ਕਰੇਗੀ। ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਨੇਤਾ ਮਹਿੰਗਾਈ ’ਤੇ ਹੱਲਾ ਬੋਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਵਿਚ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਇਲਾਵਾ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਪਾਰਟੀ ਵਰਕਰ ਸ਼ਾਮਲ ਹੋਣਗੇ। ਇਹ ਰੈਲੀ 7 ਸਤੰਬਰ ਤੋਂ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪਾਰਟੀ ਦੀ 3,500 ਕਿਲੋਮੀਟਰ ਦੀ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here