ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਕਰਨ ਦੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ’ਤੇ 10 ਜੁਲਾਈ ਨੂੰ ਸੁਣਵਾਈ ਕਰਨ ਲਈ ਸੋਮਵਾਰ ਸਹਿਮਤੀ ਦੇ ਦਿੱਤੀ।
ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਕਈ ਪਟੀਸ਼ਨਰਾਂ ਵੱਲੋਂ ਕਪਿਲ ਸਿੱਬਲ ਦੀ ਅਗਵਾਈ ਵਾਲੇ ਸੀਨੀਅਰ ਵਕੀਲਾਂ ਦੇ ਇੱਕ ਸਮੂਹ ਦੀਆਂ ਬੇਨਤੀਆਂ ਦਾ ਨੋਟਿਸ ਲਿਆ ਅਤੇ ਸੁਣਵਾਈ ਕਰਨ ਲਈ ਸਹਿਮਤੀ ਦੇ ਦਿੱਤੀ।




