ਚੰਡੀਗੜ੍ਹ : ਕੇਂਦਰੀ ਏਜੰਸੀਆਂ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਲਈ ਅਮਰੀਕੀ ਏਜੰਸੀਆਂ ਦੇ ਸੰਪਰਕ ਵਿੱਚ ਹਨ। ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸੰਬੰਧਤ ਪਾਸੀਆ ਨੂੰ 17 ਅਪਰੈਲ ਨੂੰ ਅਮਰੀਕਾ ਵਿਚ ਗਿ੍ਰਫਤਾਰ ਕੀਤਾ ਗਿਆ ਸੀ। ਪੰਜਾਬ ਪੁਲਸ ਨੇ ਵੀ ਏਜੰਸੀਆਂ ਨਾਲ ਰਾਬਤਾ ਬਣਾਇਆ ਹੋਇਆ ਹੈ। ਪਾਸੀਆ ’ਤੇ ਪੰਜਾਬ ਵਿੱਚ ਘੱਟੋ-ਘੱਟ 14 ਗ੍ਰਨੇਡ ਹਮਲਿਆਂ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।


