ਮੁਹਾਲੀ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐੱਮ ਜੀ ਡੀ (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ।ਪਲਾਂਟ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੋਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਕੁੱਲ 145.26 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਹੈ। ਪਲਾਂਟ ਦੀ ਪਹਿਲਾਂ ਸਮਰੱਥਾ 10 ਐੱਮ ਜੀ ਡੀ ਸੀ, ਜਿਸ ਨੂੰ ਹੁਣ 15 ਐੱਮ ਜੀ ਡੀ ਤੱਕ ਅੱਪਗ੍ਰੇਡ ਕਰ ਦਿੱਤਾ ਗਿਆ ਹੈ।





