2 ਏ ਕੇ-47 ਰਾਈਫਲਾਂ ਤੇ 2 ਹੈਂਡ ਗ੍ਰਨੇਡ ਬਰਾਮਦ

0
83

ਗੁਰਦਾਸਪੁਰ : ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਜੰਗਲਾਤ ਇਲਾਕੇ ਵਿੱਚ ਦੋ ਏ ਕੇ 47 ਰਾਈਫਲਾਂ, 16 ਕਾਰਤੂਸ, ਦੋ ਮੈਗਜ਼ੀਨ ਅਤੇ ਪੀ 86 ਕਿਸਮ ਦੇ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਕਾਰਵਾਈ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁੰਨ ਹਰਵਿੰਦਰ ਰਿੰਦਾ ਦੀ ਦਹਿਸ਼ਤੀ ਕਾਰਵਾਈ ਦਾ ਪਰਦਾਫਾਸ਼ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਇਹ ਖੇਪ ਪਾਕਿਸਤਾਨ ਤੋਂ ਆਈ, ਜਿਸ ਨੂੰ ਪਾਕਿਸਤਾਨੀ ਏਜੰਸੀਆਂ ਅਤੇ ਰਿੰਦਾ ਵੱਲੋਂ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਦਹਿਸ਼ਤੀ ਕਾਰਵਾਈਆਂ ਲਈ ਭੇਜਿਆ ਗਿਆ ਸੀ।