ਬੀਜਿੰਗ : ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਮੰਗਲਵਾਰ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ ਦੇ ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੇ ਵਫਦ ਵਿੱਚ ਸ਼ਾਮਲ ਸਨ, ਜਿਨ੍ਹਾਂ ਚੀਨੀ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।
ਜੈਸ਼ੰਕਰ ਨੇ ਐਕਸ ’ਤੇ ਇੱਕ ਪੋਸਟ ਵਿਚ ਕਿਹਾ, ‘‘ਰਾਸ਼ਟਰਪਤੀ ਸ਼ੀ ਨੂੰ ਸਾਡੇ (ਭਾਰਤ-ਚੀਨ) ਦੁਵੱਲੇ ਸੰਬੰਧਾਂ ਦੇ ਹਾਲੀਆ ਵਿਕਾਸ ਬਾਰੇ ਜਾਣੂ ਕਰਵਾਇਆ।’’ ਜੈਸ਼ੰਕਰ ਨੇ ਪੋਸਟ ਦੇ ਨਾਲ ਇੱਕ ਤਸਵੀਰ ਵੀ ਟੈਗ ਕੀਤੀ, ਜਿਸ ਵਿੱਚ ਉਹ ਸ਼ੀ ਨਾਲ ਹੱਥ ਮਿਲਾਉਂਦੇ ਨਜ਼ਰ ਆ ਰਹੇ ਹਨ।



