ਕਰਨਲ ਬਾਠ ਦਾ ਕੇਸ ਸੀ ਬੀ ਆਈ ਹਵਾਲੇ

0
173

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਵਿੱਚ ਕਰਨਲ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਵਾਰ ਚੰਡੀਗੜ੍ਹ ਪੁਲਸ ਵੱਲੋਂ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਜਾਂਚ ਸੀ ਬੀ ਆਈ ਹਵਾਲੇ ਕਰ ਦਿੱਤੀ ਹੈ।
ਕਰਨਲ ਬਾਠ ਦੇ ਪਰਵਾਰ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਅਦਾਲਤ ਦੁਆਰਾ ਬਣਾਈ ਗਈ ਐੱਸ ਆਈ ਟੀ ਕੰਮ ਨਹੀਂ ਕਰ ਰਹੀ। ਬੀਤੇ ਦਿਨ ਕਰਨਲ ਬਾਠ ਦੀ ਪਤਨੀ ਨੇ ਇੱਕ ਇੰਟਰਵਿਊ ਦੌਰਾਨ ਇਤਰਾਜ਼ ਜਤਾਇਆ ਸੀ ਕਿ ਚੰਡੀਗੜ੍ਹ ਪੁਲਸ ਵੱਲੋਂ ਇਸ ਮਾਮਲੇ ਵਿਚ ਹੁਣ ਤੱਕ ਇੱਕ ਵੀ ਗਿ੍ਰਫਤਾਰੀ ਨਹੀਂ ਕੀਤੀ ਗਈ ਹੈ। ਕਰਨਲ ਬਾਠ ਦੇ ਪਰਵਾਰ ਵੱਲੋਂ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਾਹੀ ਸੀ ਕਿ ਇਸ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਵੇ ਜਾਂ ਐੱਸ ਆਈ ਟੀ ਨੂੰ ਬਦਲ ਦਿੱਤਾ ਜਾਵੇ।
ਕਰਨਲ ਬਾਠ ਨੇ ਪਹਿਲਾਂ ਪਾਈ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾ ਅਤੇ ਉਨ੍ਹਾ ਦੇ ਪੁੱਤਰ ’ਤੇ 13-14 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ। ਉਨ੍ਹਾ ਇੰਸਪੈਕਟਰ ਰੈਂਕ ਦੇ ਪੰਜਾਬ ਪੁਲਸ ਦੇ ਚਾਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਹਥਿਆਰਬੰਦ ਮੁਲਾਜ਼ਮਾਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਉਨ੍ਹਾਂ ਉੱਤੇ ਹਮਲਾ ਕਰਨ, ਉਨ੍ਹਾਂ ਦਾ ਅਧਿਕਾਰਤ ਆਈ ਡੀ ਕਾਰਡ ਅਤੇ ਮੋਬਾਇਲ ਫੋਨ ਖੋਹਣ ਅਤੇ ਝੂਠੇ ਮੁਕਾਬਲਿਆਂ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਸੀ।