ਬਾਦਲ-ਮਜੀਠੀਆ ਪਰਵਾਰ ’ਚ ਕਲੇਸ਼ ਸਿਖਰ ’ਤੇ : ਮਾਨ

0
124

ਮਾਲੇਰਕੋਟਲਾ
(ਅਸਗਰ ਪਰਿਹਾਰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ਜਰਨੈਲਾਂਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ।
ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ।ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਵਾਰ ਵਿੱਚ ਸਭ ਕੁਝ ਠੀਕ ਨਹੀਂ ਹੈ ਕਿਉਕਿ ਸੱਤਾ ਦੀ ਲੜਾਈ ਕਾਰਨ ਅੰਦਰੂਨੀ ਝਗੜਾ ਸਿਖਰ ’ਤੇ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸੀ ਫੁੱਟ ਦੇ ਸ਼ਿਕਾਰ ਹਨ ਕਿਉਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਝਗੜਦੇ ਰਹਿੰਦੇ ਹਨ ਮਾਨ ਨੇ ਕਿਹਾ ਕਿ ਇਹ ਸੱਤਾ ਦੇ ਭੁੱਖੇ ਸਿਆਸਤਦਾਨ ਸੱਤਾ ਤੋਂ ਬਿਨਾਂ ਬੇਚੈਨ ਹੋ ਰਹੇ ਹਨ ਕਿਉਕਿ ਲੋਕਾਂ ਨੇ ‘ਆਪ ਨੂੰ ਚੁਣਨ ਲਈ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।