25 ਸਕੂਲਾਂ ਦੇ ਨਾਂਅ ਸੁਤੰਤਰਤਾ ਸੰਗਰਾਮੀਆਂ ਦੇ ਨਾਂਅ ਹੋਣਗੇ

0
110

ਚੰਡੀਗੜ੍ਹ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੁਤੰਤਰਤਾ ਸੰਗਰਾਮੀਆਂ ਦੀ ਯਾਦ ਨੂੰ ਸਮਰਪਤ 25 ਸਕੂਲਾਂ ਦੇ ਨਾਂਅ ਬਦਲਣ ਦੀ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਕੱਤਰ ਸਕੂਲ ਸਿੱਖਿਆ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਵਿੱਚ ਪਟਿਆਲਾ, ਸ੍ਰੀ ਮੁਕਤਸਰ ਸਾਹਿਬ , ਪਠਾਨਕੋਟ, ਮਾਨਸਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਫਰੀਦਕੋਟ, ਅੰਮਿ੍ਰਤਸਰ, ਮਲੇਰਕੋਟਲਾ, ਫਾਜ਼ਿਲਕਾ, ਬਰਨਾਲਾ, ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਹਾਈ ਸਕੂਲ ਸ਼ਾਮਲ ਹਨ।