ਟਾਇਰ ਫਟਣ ਨਾਲ 4 ਕਾਲਜ ਵਿਦਿਆਰਥੀਆਂ ਦੀ ਮੌਤ

0
116

ਬਠਿੰਡਾ (ਪਰਵਿੰਦਰ ਜੀਤ ਸਿੰਘ)
ਬਠਿੰਡਾ-ਚੰਡੀਗੜ੍ਹ ਰੋਡ ’ਤੇ ਭੁੱਚੋ ਟੋਲ ਪਲਾਜ਼ਾ ਦੇ ਨਜ਼ਦੀਕ ਦਰਦਨਾਕ ਸੜਕ ਹਾਦਸੇ ਵਿੱਚ ਮਹਿਲਾ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਕਾਰ ਸਵਾਰ ਚਾਰ ਵਿਅਕਤੀ ਬਠਿੰਡਾ ਤੋਂ ਆਪਣੇ ਪਿੰਡ ਮੰਡੀ ਕਲਾਂ, ਰਾਮਪੁਰਾ ਵੱਲ ਜਾ ਰਹੇ ਸਨ ਕਿ ਟਾਇਰ ਫਟ ਗਿਆ ਤੇ ਕਾਰ ਡਿਵਾਈਡਰ ਤੋੜ ਕੇ ਦੂਜੇ ਪਾਸੇ ਜਾ ਕੇ ਟਰੱਕ ਨਾਲ ਟਕਰਾ ਗਈ ਅਤੇ ਕਾਰ ਦੇ ਪਰਖੱਚੇ ਉੱਡ ਗਏ। ਮਿ੍ਰਤਕਾਂ ਦੀ ਪਛਾਣ ਜੋਬਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਹਰਮਨ ਵਾਸੀ ਮੰਡੀ ਕਲਾਂ ਤੇ ਮਨਪ੍ਰੀਤ ਕੌਰ ਵਾਸੀ ਮਹਿਤਾ ਦੇ ਤੌਰ ’ਤੇ ਹੋਈ ਹੈ। ਡੀ ਐੱਸ ਪੀ ਸਿਟੀ ਸਰਬਜੀਤ ਸਿੰਘ ਨੇ ਦੱਸਿਆ ਕਿ ਚਾਰੇ ਫਤਿਹ ਕਾਲਜ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ।