ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦਾ ਐਲਾਨ

0
137

ਬੀਜਿੰਗ : ਭਾਰਤ ਨੇ ਇਸ ਹਫਤੇ ਤੋਂ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਦੇਣ ਦੀ ਸ਼ੁਰੂਆਤ ਦਾ ਐਲਾਨ ਕੀਤਾ ਹੈ। ਇਹ ਕਦਮ ਗਲਵਾਨ ਘਾਟੀ ਵਿੱਚ ਫੌਜੀ ਝੜਪਾਂ ਤੋਂ ਬਾਅਦ ਤਣਾਅਪੂਰਨ ਹੋਏ ਦੁਵੱਲੇ ਸੰਬੰਧਾਂ ਨੂੰ ਸੁਧਾਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਸਾਹਮਣੇ ਆਇਆ ਹੈ। ਭਾਰਤ ਨੇ 2020 ਵਿੱਚ ਮੁੱਖ ਤੌਰ ’ਤੇ ਕੋਵਿਡ-19 ਮਹਾਂਮਾਰੀ ਕਾਰਨ ਚੀਨੀ ਨਾਗਰਿਕਾਂ ਨੂੰ ਵਿਜ਼ਟਰ ਵੀਜ਼ੇ ਜਾਰੀ ਕਰਨਾ ਬੰਦ ਕਰ ਦਿੱਤਾ ਸੀ, ਪਰ ਪੂਰਬੀ ਲੱਦਾਖ ਸਰਹੱਦੀ ਵਿਵਾਦ ਦੇ ਮੱਦੇਨਜ਼ਰ ਪਾਬੰਦੀਆਂ ਜਾਰੀ ਰੱਖੀਆਂ ਸਨ। ਬੀਜਿੰਗ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਚੀਨੀ ਨਾਗਰਿਕ ਵੀਰਵਾਰ ਤੋਂ ਵਿਜ਼ਟਰ ਵੀਜ਼ਿਆਂ ਲਈ ਅਪਲਾਈ ਕਰ ਸਕਦੇ ਹਨ।