ਮਾਨਸਾ (ਆਤਮਾ ਸਿੰਘ ਪਮਾਰ)
ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮਾਨਸਾ ਦੇ ਸਕੱਤਰ �ਿਸ਼ਨ ਚੌਹਾਨ ਨੇ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਹੋ ਰਹੇ ਪਾਰਟੀ ਦੇ 25ਵੇਂ ਮਹਾਂ-ਸੰਮੇਲਨ ਦੀਆਂ ਤਿਆਰੀਆਂ ਨੂੰ ਹੋਰ ਤੇਜ਼ ਕਰਨ ਦੇ ਮਕਸਦ ਨਾਲ ਕੌਮੀ ਕੌਂਸਲ ਦੇ ਮੈਂਬਰ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ 28 ਤੇ 29 ਜੁਲਾਈ ਨੂੰ ਉਚੇਚੇ ਤੌਰ ’ਤੇ ਮਾਨਸਾ ਜ਼ਿਲ੍ਹੇ ਦਾ ਦੌਰਾ ਕਰਨਗੇ ਤੇ ਜ਼ਿਲ੍ਹੇ ’ਚ ਪਾਰਟੀ ਕਾਂਗਰਸ ਸੰਬੰਧੀ ਜਨਤਕ ਮੁਹਿੰਮ ਬਣਾ ਕੇ ਜਾਗਰੂਕ ਕਰਨ ਲਈ ਲੀਡਰਸ਼ਿਪ ’ਚ ਜੋਸ਼ ਭਰਨਗੇ।
28 ਜੁਲਾਈ ਨੂੰ ਭੀਖੀ ਬੀ ਡੀ ਪੀ ਓ ਬਲਾਕ ਨੂੰ ਤੋੜੇ ਜਾਣ ਵਿਰੁੱਧ ਲੰਮੇ ਸਮੇਂ ਤੋਂ ਚੱਲ ਰਹੇ ਸੰਘਰਸ਼ ਨੂੰ ਸੰਬੋਧਨ ਕਰਨ ਉਪਰੰਤ 21 ਸਤੰਬਰ ਨੂੰ ਪਾਰਟੀ ਮਹਾਂ-ਸੰਮੇਲਨ ਦੇ ਪਹਿਲੇ ਦਿਨ ਚੰਡੀਗੜ੍ਹ ਵਿਖੇ ਹੋ ਰਹੀ ਵਿਸ਼ਾਲ ਰੈਲੀ ’ਤੇ ਪੁੱਜਣ ਲਈ ਸਾਧਨਾਂ (ਵਹੀਕਲਾਂ) ਦਾ ਪ੍ਰਬੰਧ ਕਰਨ ਲਈ ਫੰਡ ਇਕੱਠਾ ਕਰਨ ਲਈ ਜ਼ਿਲ੍ਹਾ ਲੀਡਰਸ਼ਿਪ ਦਾ ਸਹਿਯੋਗ ਕਰਨਗੇ। ਇਸ ਤੋਂ ਇਲਾਵਾ 29 ਜੁਲਾਈ ਨੂੰ ਪਾਰਟੀ ਦੇ ਜ਼ਿਲ੍ਹਾ ਸਕੱਤਰੇਤ ਦੀ ਮੀਟਿੰਗ ਨੂੰ ਵੀ ਸੰਬੋਧਨ ਕਰਨਗੇ।





