ਨਵੀਂ ਦਿੱਲੀ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਸੰਬੰਧਾਂ ਨੂੰ ਹੋਰ ਵਧਾਉਣ ਲਈ ਸੋਮਵਾਰ ਚਾਰ ਦਿਨਾਂ ਦੌਰੇ ’ਤੇ ਇੱਥੇ ਪਹੁੰਚੀ। ਮੰਗਲਵਾਰ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਆਪਕ ਗੱਲਬਾਤ ਕਰੇਗੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵੱਲੋਂ ਰੱਖਿਆ, ਵਪਾਰ ਅਤੇ ਨਦੀ-ਪਾਣੀ ਵੰਡ ਦੇ ਖੇਤਰਾਂ ਵਿਚ ਸਹਿਯੋਗ ਨੂੰ ਹੁਲਾਰਾ ਦੇਣ ਲਈ ਉਪਾਵਾਂ ਦੀ ਰੂਪਰੇਖਾ ਤਿਆਰ ਕਰਨ ਦੀ ਉਮੀਦ ਹੈ। ਉਹ ਵੀਰਵਾਰ ਨੂੰ ਰਾਜਸਥਾਨ ਦੇ ਅਜਮੇਰ ਸਥਿਤ ਸੂਫੀ ਸੰਤ ਮੋਇਨਉਦਦੀਨ ਚਿਸ਼ਤੀ ਦੀ ਦਰਗਾਹ ’ਤੇ ਜਾਏਗੀ।



