ਜ਼ਿਲ੍ਹਾ ਫਰੀਦਕੋਟ ਨੇ ਪਾਰਟੀ ਕਾਂਗਰਸ ਲਈ ਅਰਸ਼ੀ ਨੂੰ 60 ਹਜ਼ਾਰ ਦਾ ਚੈੱਕ ਸੌਂਪਿਆ

0
109

ਫਰੀਦਕੋਟ (ਐਲਿਗਜੈਂਡਰ ਡਿਸੂਜਾ)
ਭਾਰਤੀ ਕਮਿਊਨਿਸਟ ਪਾਰਟੀ ਦੀ ਚੰਡੀਗੜ੍ਹ ਵਿਖੇ ਹੋਣ ਜਾ ਰਹੀ 25ਵੀਂ ਕਾਂਗਰਸ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਭਵਨ ਵਿਖੇ ਪਹੁੰਚੇ ਅਤੇ ਜ਼ਿਲੇ੍ਹ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾ ਕਿਹਾ ਕਿ ਪੰਜਾਬ ਦੀ ਪਾਰਟੀ ਲਈ ਇਹ ਵੱਡੇ ਮਾਣ ਵਾਲੀ ਗੱਲ ਹੈ ਕਿ ਪਾਰਟੀ ਦੀ ਸਥਾਪਨਾ ਦੇ 100ਵੇਂ ਸਾਲ ਵਿੱਚ ਹੋਣ ਜਾ ਰਹੇ ਇਸ ਮਹਾਂ-ਸੰਮੇਲਨ ਦੀ ਮੇਜ਼ਬਾਨੀ ਕਰਨ ਦਾ ਮੌਕਾ ਪੰਜਾਬੀਆਂ ਨੂੰ ਮਿਲਿਆ ਹੈ, ਜੋ ਦੇਸ਼ ਭਰ ਵਿੱਚ ਆਪਣੀ ਮਹਿਮਾਨ-ਨਿਵਾਜ਼ੀ ਲਈ ਜਾਣੇ ਜਾਂਦੇ ਹਨ।
ਇਸ ਮੌਕੇ ਜ਼ਿਲਾ ਸਕੱਤਰ ਅਸ਼ੋਕ ਕੌਸ਼ਲ, ਵਿੱਤ ਸਕੱਤਰ ਮਾਸਟਰ ਗੁਰਚਰਨ ਸਿੰਘ ਮਾਨ, ਮੀਤ ਸਕੱਤਰ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਸਾਬਕਾ ਸਰਪੰਚ ਜਗਤਾਰ ਸਿੰਘ ਭਾਣਾ, ਮੁਖਤਿਆਰ ਸਿੰਘ ਭਾਣਾ, ਗੋਰਾ ਪਿਪਲੀ, ਵੀਰ ਸਿੰਘ ਕੰਮੇਆਣਾ, ਜਗਤਾਰ ਸਿੰਘ ਰਾਜੋਵਾਲਾ, ਨੰਬਰਦਾਰ ਸੁੰਦਰ ਸਿੰਘ, ਚਰਨਜੀਤ ਚੰਮੇਲੀ ਅਤੇ ਪੱਪੀ ਢਿਲਵਾਂ ਨੇ ਪਾਰਟੀ ਕਾਂਗਰਸ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਦੱਸਿਆ। ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਕੁਲਵੰਤ ਸਿੰਘ ਚਾਨੀ, ਮਾਸਟਰ ਸੋਮ ਨਾਥ ਅਰੋੜਾ ਨੇ ਵੀ ਮਹਾਂ-ਸੰਮੇਲਨ ਲਈ ਤਨ, ਮਨ ਤੇ ਧਨ ਨਾਲ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਾਜ਼ਰ ਮੈਂਬਰਾਂ ਵੱਲੋਂ ਹਰਦੇਵ ਅਰਸ਼ੀ ਨੂੰ 60 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ, ਜਦਕਿ ਕਰੀਬ ਡੇਢ ਲੱਖ ਰੁਪਏ ਦੀ ਰਾਸ਼ੀ ਜ਼ਿਲੇ੍ਹ ਵੱਲੋਂ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ। ਅਸ਼ੋਕ ਕੌਸ਼ਲ ਨੇ 21 ਸਤੰਬਰ ਨੂੰ ਮੁਹਾਲੀ ਵਿਖੇ ਹੋਣ ਵਾਲੀ ਰੈਲੀ ਵਿੱਚ ਜ਼ਿਲੇ੍ਹ ਤੋਂ ਘੱਟ ਤੋਂ ਘੱਟ ਪੰਜ ਬੱਸਾਂ ਭੇਜਣ ਦਾ ਭਰੋਸਾ ਦਿਵਾਇਆ।