ਰਾਸ਼ਟਰਪਤੀ ਵੱਲੋਂ ਮਾਂ ਬੋਲੀ ’ਚ ਸਿੱਖਿਆ ਦੇਣ ’ਤੇ ਜ਼ੋਰ

0
271

ਨਵੀਂ ਦਿੱਲੀ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਧਿਆਪਕ ਦਿਵਸ ਮੌਕੇ ਕਿਹਾ ਕਿ ਜੇ ਵਿਗਿਆਨ, ਸਾਹਿਤ ਤੇ ਸਮਾਜਿਕ ਵਿਗਿਆਨ ਦੀ ਪੜ੍ਹਾਈ ‘ਮਾਂ ਬੋਲੀ’ ਵਿਚ ਕਰਵਾਈ ਜਾਵੇ ਤਾਂ ਇਨ੍ਹਾਂ ਖੇਤਰਾਂ ’ਚ ਹੁਨਰ ਹੋਰ ਜ਼ਿਆਦਾ ਨਿੱਖਰ ਕੇ ਸਾਹਮਣੇ ਆਵੇਗਾ। ਉਨ੍ਹਾ ਕੌਮੀ ਅਧਿਆਪਕ ਦਿਵਸ ਪੁਰਸਕਾਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਢੰਗ ਅਸਰਦਾਰ ਸਾਬਤ ਹੋ ਸਕਦਾ ਹੈ। ਉਨ੍ਹਾ ਕਿਹਾ ਕਿ ਭਾਰਤ ਦੀ ਸਕੂਲੀ ਸਿੱਖਿਆ ਦੁਨੀਆ ਦੀਆਂ ਸਭ ਤੋਂ ਵੱਡੀਆਂ ਸਿੱਖਿਆ ਪ੍ਰਣਾਲੀਆਂ ਵਿੱਚੋਂ ਇੱਕ ਹੈ। ਮੁਰਮੂੁ ਨੇ ਆਪਣੇ ਸਕੂਲ ਦੇ ਅਧਿਆਪਕਾਂ ਦੇ ਯੋਗਦਾਨ ਨੂੰ ਯਾਦ ਕੀਤਾ, ਜਿਨ੍ਹਾਂ ਸਦਕਾ ਉਹ ਕਾਲਜ ਜਾਣ ਵਾਲੀ ਆਪਣੇ ਪਿੰਡ ਦੀ ਪਹਿਲੀ ਲੜਕੀ ਬਣੀ। ਉਨ੍ਹਾ ਨੇ 46 ਚੁਣੇ ਹੋਏ ਅਧਿਆਪਕਾਂ ਨੂੰ ਵਿਲੱਖਣ ਯੋਗਦਾਨ ਲਈ ‘ਕੌਮੀ ਅਧਿਆਪਕ ਪੁਰਸਕਾਰ-2022’ ਨਾਲ ਸਨਮਾਨਤ ਕੀਤਾ।

LEAVE A REPLY

Please enter your comment!
Please enter your name here