ਲੈਂਡ ਪੂਲਿੰਗ ਨੀਤੀ ਵਿਰੁੱਧ ਹਾਈ ਕੋਰਟ ’ਚ ਪਟੀਸ਼ਨ

0
79

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਲੋਕ ਹਿੱਤ ਪਟੀਸ਼ਨ ਦਾਇਰ ਕਰ ਕੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਨੀਤੀ ਸਮਾਜਕ ਅਤੇ ਵਾਤਾਵਰਣ ਪ੍ਰਭਾਵ ਮੁਲਾਂਕਣ, ਨਿਰਪੱਖ ਮੁਆਵਜ਼ਾ ਅਤੇ ਪ੍ਰਭਾਵਤ ਪਰਵਾਰਾਂ ਦੇ ਪੁਨਰਵਾਸ ਸਮੇਤ ਕਾਨੂੰਨੀ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਵਿੱਚ ਨਾਕਾਮ ਹੈ। ਸਮਾਜੀ ਕਾਰਕੰੁਨ ਨਵਿੰਦਰ ਪੀ ਕੇ ਸਿੰਘ ਅਤੇ ਸਮਿਤਾ ਕੌਰ ਵੱਲੋਂ ਵਕੀਲਾਂ ਸਾਹਿਰ ਸਿੰਘ ਵਿਰਕ ਅਤੇ ਵੀ ਬੀ ਗੋਂਦਾਰਾ ਰਾਹੀਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੀ 4 ਜੁਲਾਈ ਦੀ ਨੀਤੀ ਮੁੱਖ ਤੌਰ ’ਤੇ ਲੁਧਿਆਣਾ ਅਤੇ ਮੁਹਾਲੀ ਵਿੱਚ ਉਪਜਾਊ ਬਹੁ-ਫਸਲੀ ਖੇਤੀਬਾੜੀ ਜ਼ਮੀਨ ਦੀ ਪ੍ਰਾਪਤੀ ਦਾ ਰਾਹ ਪੱਧਰਾ ਕਰਨ ਵਾਲੀ ਹੈ।