ਮਾਲੇਗਾਓਾ ਧਮਾਕਾ ਕੇਸ ‘ਚ ਪ੍ਰਗਿਆ ਸਣੇ 7 ਮੁਲਜ਼ਮ ਬਰੀ

0
115

ਮੁੰਬਈ : ਐੱਨ ਆਈ ਏ ਕੋਰਟ ਨੇ ਸਾਬਕਾ ਭਾਜਪਾ ਸੰਸਦ ਮੈਂਬਰ ਪ੍ਰਗਿਆ ਠਾਕੁਰ ਤੇ ਸਾਬਕਾ ਫÏਜੀ ਅਧਿਕਾਰੀ ਲੈਫਟੀਨੈਂਟ ਕਰਨਲ ਸ੍ਰੀਕਾਂਤ ਪੁਰੋਹਿਤ ਸਣੇ 7 ਮੁਲਜ਼ਮਾਂ ਨੂੰ 2008 ਮਾਲੇਗਾਓਾ ਧਮਾਕਾ ਕੇਸ ਵਿੱਚ ਵੀਰਵਾਰ ਬਰੀ ਕਰ ਦਿੱਤਾ¢ ਕੋਰਟ ਨੇ ਕਿਹਾ ਕਿ ਗੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ ਤਹਿਤ ਦਰਜ ਕੇਸ ਵਿੱਚ ਮਹਿਜ਼ ਸ਼ੱਕ ਨੂੰ ਸਜ਼ਾ ਦਾ ਆਧਾਰ ਨਹੀਂ ਮੰਨਿਆ ਜਾ ਸਕਦਾ ਹੈ¢ਇਹ ਧਮਾਕਾ ਰਮਜ਼ਾਨ ਦੇ ਪਵਿੱਤਰ ਮਹੀਨੇ 29 ਸਤੰਬਰ 2008 ਦੀ ਰਾਤ ਨੂੰ ਮੁੰਬਈ ਤੋਂ ਕੋਈ 200 ਕਿਲੋਮੀਟਰ ਦੂਰ ਹੋਇਆ ਸੀ¢ ਧਮਾਕੇ ਵਿੱਚ ਛੇ ਲੋਕਾਂ ਦੀ ਜਾਨ ਜਾਂਦੀ ਰਹੀ ਸੀ, ਜਦੋਂਕਿ 100 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ¢
ਜਿਨ੍ਹਾਂ ਮੁਲਜ਼ਮਾਂ ਨੂੰ ਬਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਪ੍ਰਗਿਆ ਠਾਕੁਰ ਤੇ ਸ਼੍ਰੀਕਾਂਤ ਪੁਰੋਹਿਤ ਤੋਂ ਇਲਾਵਾ ਮੇਜਰ (ਸੇਵਾਮੁਕਤ) ਰਮੇਸ਼ ਉਪਾਧਿਆਏ, ਅਜੈ ਰਾਹੀਕਰ, ਸੁਧਾਕਰ ਦਿਵੇਦੀ, ਸੁਧਾਕਰ ਚਤੁਰਵੇਦੀ ਤੇ ਸਮੀਰ ਕੁਲਕਰਨੀ ਸ਼ਾਮਲ ਹਨ¢ ਮੁਲਜ਼ਮਾਂ ‘ਤੇ ਸਾਜ਼ਿਸ਼ ਘੜਨ, ਕਤਲ, ਇਰਾਦਾ ਕਤਲ, ਦੋ ਫਿਰਕਿਆਂ ‘ਚ ਟਕਰਾਅ ਵਧਾਉਣ ਆਦਿ ਦੋਸ਼ ਆਇਦ ਕੀਤੇ ਗਏ ਸਨ¢ਇਸੇ ਦੌਰਾਨ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ, ”ਅਸੀਂ ਮਾਲੇਗਾਓਾ ਮਾਮਲੇ ਵਿੱਚ ਫੈਸਲੇ ਦਾ ਸਵਾਗਤ ਕਰਦੇ ਹਾਂ¢ ਇਹ ਕਾਂਗਰਸ ਦੀ ਭਗਵਾਂ ਅੱਤਵਾਦ ਦੀ ਸਾਜ਼ਿਸ਼ ਨੂੰ ਢਹਿ-ਢੇਰੀ ਕਰਦਾ ਹੈ¢ਅਸੀਂ ਸੋਨੀਆ ਅਤੇ ਰਾਹੁਲ ਗਾਂਧੀ ਤੋਂ ਮੁਆਫੀ ਅਤੇ ਮਾਲੇਗਾਓਾ ਮਾਮਲੇ ਦੇ ਸਾਰੇ ਮੁਲਜ਼ਮਾਂ ਲਈ ਮੁਆਵਜ਼ੇ ਦੀ ਮੰਗ ਕਰਦੇ ਹਾਂ, ਜਿਨ੍ਹਾਂ ਨੂੰ 17 ਸਾਲਾਂ ਤੱਕ ਗਲਤ ਤਰੀਕੇ ਨਾਲ ਕੈਦ ਰੱਖਿਆ ਗਿਆ ਅਤੇ ਤਸ਼ੱਦਦ ਕੀਤਾ ਗਿਆ |”
ਏ ਆਈ ਐੱਮ ਆਈ ਐੱਮ ਦੇ ਆਗੂ ਇਮਤਿਆਜ਼ ਜਲੀਲ ਨੇ ਕਿਹਾ ਕਿ ਬੰਬੇ ਹਾਈ ਕੋਰਟ ਵੱਲੋਂ 2006 ਦੇ ਮੁੰਬਈ ਟਰੇਨ ਧਮਾਕਿਆਂ ਦੇ ਮਾਮਲੇ ਵਿੱਚ ਸਾਰੇ 12 ਵਿਅਕਤੀਆਂ ਨੂੰ ਬਰੀ ਕੀਤੇ ਜਾਣ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਕਿਹਾ ਕਿ ਇਹ ਫੈਸਲਾ ਮਨਜ਼ੂਰ ਨਹੀਂ ਹੈ¢ ਜੇ ਦੋਵਾਂ ਮਾਮਲਿਆਂ (ਮਾਲੇਗਾਓਾ ਅਤੇ ਮੁੰਬਈ ਟਰੇਨ ਧਮਾਕੇ) ਦੇ ਦੋਸ਼ੀ ਬੇਕਸੂਰ ਹਨ ਤਾਂ ਧਮਾਕਿਆਂ ਦੀ ਸਾਜ਼ਿਸ਼ ਰਚਣ ਲਈ ਕÏਣ ਜ਼ਿੰਮੇਵਾਰ ਸੀ?” ਔਰੰਗਾਬਾਦ ਦੇ ਸਾਬਕਾ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਜੇ ਮਾਲੇਗਾਓਾ ਧਮਾਕੇ ਦੇ ਮਾਮਲੇ ਵਿੱਚ ਬਰੀ ਕਰਨ ਦੇ ਫੈਸਲੇ ਨੂੰ (ਹਾਈ ਕੋਰਟ ਵਿੱਚ) ਚੁਣÏਤੀ ਨਹੀਂ ਦਿੱਤੀ ਜਾਂਦੀ, ਤਾਂ ਸੁਪਰੀਮ ਕੋਰਟ ਖੁਦ ਨੋਟਿਸ ਲੈ ਸਕਦੀ ਹੈ ਅਤੇ ਸਰਕਾਰ ਨੂੰ ਹੇਠਲੀ ਅਦਾਲਤ ਦੇ ਹੁਕਮ ਵਿਰੁੱਧ ਅਪੀਲ ਕਰਨ ਦਾ ਨਿਰਦੇਸ਼ ਦੇ ਸਕਦੀ ਹੈ¢
ਉਨ੍ਹਾ ਕਿਹਾ ਕਿ ਬਰੀ ਕਰਨ ਦੇ ਹੁਕਮ ਦੀ ਸਮੀਖਿਆ ਧਰਮ ਜਾਂ ਜਾਤ ਦੇ ਕਿਸੇ ਵੀ ਪੱਖਪਾਤ ਤੋਂ ਬਿਨਾਂ ਕੀਤੀ ਜਾਣੀ ਚਾਹੀਦੀ ਹੈ¢