ਸ਼ਹੀਦ ਊਧਮ ਸਿੰਘ ਵਾਲਾ/ਸੁਨਾਮ ਹਾਕਮ ਸਿੰਘ ਭੱਟੀ, ਅਸ਼ੋਕ ਬਾਂਸਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕÏਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ¢ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕÏਮੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ¢
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਸੂਬਾ ਸਰਕਾਰ ਦਾ ਫਰਜ਼ ਹੈ¢ ਮਾਨ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੇ ਨਾਂਅ ‘ਤੇ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦਾ ਨਾਂਅ ਰੱਖਣਾ ਇਨ੍ਹਾਂ ਨਾਇਕਾਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਕਾਇਮ ਰੱਖਣ ਲਈ ਮਹੱਤਵਪੂਰਨ ਕਦਮ ਹੈ¢ ਇਸ ਮÏਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ ਟੀ ਓ, ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ, ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਕੰਬੋਜ ਗੋਲਡੀ, ਪ੍ਰੋਫੈਸਰ ਬਲਜਿੰਦਰ ਕÏਰ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ¢





