ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾ ਸੁਣਿਆ ਹੈ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ, ਜਿਸ ਦੀ ਉਨ੍ਹਾ ਇੱਕ ਚੰਗੇ ਕਦਮ ਵਜੋਂ ਸ਼ਲਾਘਾ ਕੀਤੀ, ਪਰ ਨਾਲ ਹੀ ਕਿਹਾ ਕਿ ਉਹ ਇਸ ਘਟਨਾਕ੍ਰਮ ਬਾਰੇ ਪੱਕਾ ਯਕੀਨ ਨਹੀਂ ਰੱਖਦੇ। ਟਰੰਪ ਨੇ ਸ਼ੁੱਕਰਵਾਰ ਪੱਤਰਕਾਰਾਂ ਨੂੰ ਕਿਹਾ, ‘ਖੈਰ, ਮੈਂ ਸਮਝਦਾ ਹਾਂ ਕਿ ਭਾਰਤ ਹੁਣ ਰੂਸ ਤੋਂ ਤੇਲ ਨਹੀਂ ਖਰੀਦੇਗਾ। ਮੈਂ ਇਹੀ ਸੁਣਿਆ ਹੈ। ਮੈਨੂੰ ਨਹੀਂ ਪਤਾ ਕਿ ਇਹ ਸਹੀ ਹੈ ਜਾਂ ਨਹੀਂ, ਪਰ ਇਹ ਇੱਕ ਚੰਗਾ ਕਦਮ ਹੈ। ਅਸੀਂ ਦੇਖਾਂਗੇ ਕਿ ਕੀ ਹੁੰਦਾ ਹੈ।’


