ਕਰਨਲ ਬਾਠ ਕੇਸ ’ਚ ਸੁਣਵਾਈ ਅੱਜ

0
129

ਨਵੀਂ ਦਿੱਲੀ : ਸੁਪਰੀਮ ਕੋਰਟ ਸੋਮਵਾਰ ਨੂੰ ਉਸ ਪਟੀਸ਼ਨ ’ਤੇ ਸੁਣਵਾਈ ਕਰੇਗੀ, ਜਿਸ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ’ਚ ਮਾਰਚ ਵਿੱਚ ਪਾਰਕਿੰਗ ਵਿਵਾਦ ਨੂੰ ਲੈ ਕੇ ਪੰਜਾਬ ਪੁਲਸ ਦੇ ਜਵਾਨਾਂ ਵੱਲੋਂ ਕਰਨਲ ’ਤੇ ਕੀਤੇ ਗਏ ਕਥਿਤ ਹਮਲੇ ਦੀ ਜਾਂਚ ਸੀ ਬੀ ਆਈ ਹਵਾਲੇ ਕੀਤੀ ਗਈ ਹੈ।
ਘਟਨਾ 13 ਤੇ 14 ਮਾਰਚ ਦੀ ਦਰਮਿਆਨੀ ਰਾਤ ਨੂੰ ਵਾਪਰੀ ਸੀ, ਜਦੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾ ਦਾ ਪੁੱਤਰ ਪਟਿਆਲਾ ’ਚ ਸੜਕ ਕਿਨਾਰੇ ਇੱਕ ਢਾਬੇ ’ਤੇ ਖਾਣਾ ਖਾ ਰਹੇ ਸਨ।