14.2 C
Jalandhar
Monday, December 23, 2024
spot_img

ਮੰਤਰੀਆਂ, ਵਿਧਾਇਕਾਂ ਦੇ ਘਰਾਂ ਤੇ ਦਫਤਰਾਂ ਅੱਗੇ ਕਿਸਾਨਾਂ ਵੱਲੋਂ ਪ੍ਰਦਰਸ਼ਨ

ਚੰਡੀਗੜ੍ਹ/ਮਾਨਸਾ (ਗੁਰਜੀਤ ਬਿੱਲਾ/ਪਰਮਦੀਪ ਰਾਣਾ)
ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਮੂਹਰੇ ਰੋਸ ਪ੍ਰਦਰਸ਼ਨ ਕਰਨ ਦੇ ਸੱਦੇ ਤਹਿਤ ਸੋਮਵਾਰ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਾਂਝੇ ਰੂਪ ਵਿਚ ਰੋਸ ਮੁਜ਼ਾਹਰੇ ਕਰਕੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਦਫਤਰਾਂ ਸਾਹਮਣੇ ਜ਼ੋਰਦਾਰ ਰੋਸ ਧਰਨੇ ਦਿੱਤੇ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤੇ ਗਏ। ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਧਰਨੇ ਦਿੱਤੇ।
ਮਾਨਸਾ ਵਿੱਚ ਧਰਨਾ ਲਾ ਕੇ ਕੈਬਨਿਟ ਮੰਤਰੀ ਬਲਜੀਤ ਕੌਰ ਰਾਹੀ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜਿਆ ਗਿਆ। ਬੀ ਕੇ ਯੂ ਡਕੌਂਦਾ ਦੇ ਕੁਲਵੰਤ ਕਿਸ਼ਨਗੜ, ਕੁੱਲ ਹਿੰਦ ਕਿਸਾਨ ਸਭਾ ਦੇ ਹਰਦੇਵ ਅਰਸ਼ੀ, ਪੰਜਾਬ ਕਿਸਾਨ ਯੂਨੀਅਨ ਦੇ ਗੋਰਾ ਸਿੰਘ ਭੈਣੀ ਬਾਘਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਭਜਨ ਸਿੰਘ ਘੁੰਮਣ, ਜਮਹੂਰੀ ਕਿਸਾਨ ਸਭਾ ਦੇ ਛੱਜੂ ਰਾਮ ਰਿਸ਼ੀ, ਬੀ ਕੇ ਯੂ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ, ਬੀ ਕੇ ਯੂ ਕਾਦੀਆਂ ਦੇ ਹਰਦੇਵ ਸਿੰਘ ਕੋਟ ਧਰਮੂ, ਬੀ ਕੇ ਯੂ ਮਾਲਵਾ ਦੇ ਆਗੂਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਮੁੱਦੇ ਪੰਜਾਬ ਸਰਕਾਰ ਤੋਂ ਤੇਜ਼ੀ ਨਾਲ ਕਾਰਵਾਈ ਦੀ ਮੰਗ ਕਰਦੇ ਹਨ।
ਵਰਨਣਯੋਗ ਹੈ ਕਿ ਇਹ ਧਰਨੇ ਦੁਧਾਰੂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਨੂੰ ਮਹਾਂਮਾਰੀ ਐਲਾਨੇ ਜਾਣ, ਇਸ ਕਾਰਨ ਮਰੇ ਪਸ਼ੂਆਂ ਦੀ ਗਿਣਤੀ ਕਰਵਾ ਕੇ ਪ੍ਰਤੀ ਪਸ਼ੂ ਇੱਕ ਲੱਖ ਰੁਪਏ ਮੁਆਵਜ਼ਾ ਦੇਣ, ਬਿਮਾਰ ਪਸ਼ੂਆਂ ਦੇ ਇਲਾਜ ਲਈ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦੇਣ, ਪਸ਼ੂ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਫਾਰਮਾਸਿਸਟਾਂ ਦੀ ਭਰਤੀ ਕਰਕੇ ਪਿੰਡ ਪੱਧਰ ਤੱਕ ਪਸ਼ੂਆਂ ਦਾ ਮੁਫਤ ਇਲਾਜ ਕਰਨ ਅਤੇ ਮੁਰਦਾ ਪਸ਼ੂਆਂ ਨੂੰ ਦੱਬਣ ਲਈ ਪਸ਼ੂ ਪਾਲਣ ਅਤੇ ਪੰਚਾਇਤੀ ਵਿਭਾਗ ਰਾਹੀਂ ਢੁੱਕਵਾਂ ਪ੍ਰਬੰਧ ਕਰਨ, ਹੜ੍ਹਾਂ, ਮਾੜੇ ਬੀਜਾਂ, ਗੜ੍ਹੇਮਾਰੀ, ਗੁਲਾਬੀ ਅਤੇ ਚਿੱਟੀ ਸੁੰਡੀ ਕਾਰਨ ਫਸਲਾਂ ਦੇ ਹੋਏ ਖਰਾਬੇ ਦਾ ਮੁਆਵਜ਼ਾ ਦੇਣ, ਦੁੱਧ ਦਾ ਰੇਟ 10 ਰੁਪਏ ਪ੍ਰਤੀ ਫੈਟ ਯੂਨਿਟ ਕਰਕੇ ਨੋਟੀਫਿਕੇਸ਼ਨ ਜਾਰੀ ਕਰਨ, ਨਕਲੀ ਦੁੱਧ ਦੇ ਧੰਦੇ ਉੱਪਰ ਲਗਾਮ ਕੱਸਣ ਅਤੇ ਗੰਨੇ ਦਾ ਰੇਟ 450 ਰੁਪਏ ਪ੍ਰਤੀ ਕੁਇੰਟਲ ਅਤੇ ਮਿੱਲਾਂ ਵੱਲ ਖੜੀ ਬਕਾਇਆ ਰਾਸ਼ੀ ਸਮੇਤ ਵਿਆਜ ਕਿਸਾਨਾਂ ਨੂੰ ਅਦਾ ਕਰਨ ਅਤੇ ਦਰਿਆਵਾਂ ਵਿੱਚ ਪ੍ਰਦੂਸ਼ਤ ਪਾਣੀ ਪਾਉਣ ਵਾਲੀਆਂ ਸਨਅਤੀ ਇਕਾਈਆਂ ਵਿਰੁੱਧ ਸਖਤ ਕਾਰਵਾਈ ਕਰਨ ਨਾਲ ਸੰਬੰਧਤ ਮੰਗਾਂ ਨੂੰ ਲੈ ਕੇ ਦਿੱਤੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜ ਗਿੱਲ, ਡਾ. ਦਰਸ਼ਨ ਪਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਅਜਨਾਲਾ, ਸਤਨਾਮ ਸਿੰਘ ਬਹਿਰੂ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਪੁੰਨਾਵਾਲ, ਅਵਤਾਰ ਸਿੰਘ ਮੇਹਲੋਂ, ਬੂਟਾ ਸਿੰਘ ਸ਼ਾਦੀਪੁਰ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਵਜੀਦਪੁਰ, ਮੁਕੇਸ਼ ਚੰਦਰ, ਜੰਗਵੀਰ ਸਿੰਘ ਚੌਹਾਨ, ਹਰਜੀਤ ਸਿੰਘ ਰਵੀ, ਬਿੰਦਰ ਸਿੰਘ ਗੋਲੇਵਾਲਾ, ਨਛੱਤਰ ਸਿੰਘ, ਵੀਰ ਸਿੰਘ ਬੜਵਾ, ਕਿਰਨਜੀਤ ਸਿੰਘ ਸੇਖੋਂ, ਲਖਵਿੰਦਰ ਸਿੰਘ, ਕੁਲਜਿੰਦਰ ਸਿੰਘ ਘੁੰਮਣ, ਹਰਦੇਵ ਸਿੰਘ ਸੰਧੂ, ਸੁਰਜੀਤ ਸਿੰਘ ਫੂਲ, ਗੁਰਬਖਸ਼ ਸਿੰਘ ਬਰਨਾਲਾ ਅਤੇ ਰਾਜੂ ਔਲਖ ਨੇ ਸੰਘਰਸ਼ ਦੀ ਅਗਵਾਈ ਕੀਤੀ।

Related Articles

LEAVE A REPLY

Please enter your comment!
Please enter your name here

Latest Articles