ਪਾਕ ਵੱਲੋਂ ਈਰਾਨ ਦੇ ਪ੍ਰਮਾਣੂ ਪੋ੍ਰਗਰਾਮ ਦੀ ਹਮਾਇਤ

0
111

ਇਸਲਾਮਾਬਾਦ : ਪਾਕਿਸਤਾਨ ਨੇ ਸ਼ਾਂਤੀਪੂਰਨ ਉਦੇਸ਼ਾਂ ਲਈ ਪ੍ਰਮਾਣੂ ਸਮਰਥਾਵਾਂ ਵਿਕਸਤ ਕਰਨ ਦੇ ਈਰਾਨ ਦੇ ਅਧਿਕਾਰ ਦਾ ਸਮਰਥਨ ਕੀਤਾ ਹੈ। ਦੋਵਾਂ ਧਿਰਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਕਈ ਸਮਝੌਤਿਆਂ ’ਤੇ ਦਸਤਖਤ ਕੀਤੇ ਗਏ। ਸਨਿੱਚਰਵਾਰ ਇਸਲਾਮਾਬਾਦ ਪਹੁੰਚੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨਾਲ ਉਨ੍ਹਾ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਸ਼ਰੀਫ ਨੇ ਜ਼ੋਰ ਦੇ ਕੇ ਕਿਹਾ ਕਿ ਈਰਾਨ ਨੂੰ ਪ੍ਰਮਾਣੂ ਊਰਜਾ ਦੀ ਸ਼ਾਂਤੀਪੂਰਨ ਕੰਮਾਂ ਲਈ ਵਰਤੋਂ ਦਾ ਅਧਿਕਾਰ ਹੈ। ਸ਼ਰੀਫ ਨੇ ਈਰਾਨ ਵਿਰੁੱਧ ਇਜ਼ਰਾਈਲੀ ਹਮਲਿਆਂ ਦੀ ਨਿਖੇਧੀ ਕੀਤੀ ਅਤੇ ਤਹਿਰਾਨ ਦੇ ਸਵੈ-ਰੱਖਿਆ ਦੇ ਅਧਿਕਾਰ ਨਾਲ ਇਕਜੁੱਟਤਾ ਪ੍ਰਗਟਾਈ।