ਕਰਨਲ ਬਾਠ ਕੇਸ ’ਚ ਪੁਲਸ ਮੁਲਾਜ਼ਮਾਂ ਨੂੰ ਰਾਹਤ ਨਹੀਂ

0
126

ਨਵੀਂ ਦਿੱਲੀ : ਪਟਿਆਲਾ ਵਿੱਚ ਕਨਰਲ ਬਾਠ ਤੇ ਉਨ੍ਹਾ ਦੇ ਬੇਟੇ ਦੀ ਕੁੱਟਮਾਰ ਦੇ ਸੰਬੰਧ ਵਿੱਚ ਪੰਜਾਬ ਦੇ ਚਾਰ ਪੁਲਸ ਅਧਿਕਾਰੀਆਂ ਨੂੰ ਸੋਮਵਾਰ ਧੱਕਾ ਲੱਗਾ, ਜਦੋਂ ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕੁਮਾਰ ਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ’ਤੇ ਸਟੇਅ ਦੇਣ ਤੋਂ ਨਾਂਹ ਕਰ ਦਿੱਤੀ। ਬੈਂਚ ਨੇ ਪੁਲਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਫੌਜ ਦਾ ਸਨਮਾਨ ਕਰੋ, ਜਿਸ ਦੀ ਵਜ੍ਹਾ ਨਾਲ ਤੁਸੀਂ ਚੈਨ ਦੀ ਨੀਂਦ ਸੌਂਦੇ ਹੋ।
ਦੋਸ਼ ਹੈ ਕਿ 13-14 ਮਾਰਚ ਦੀ ਰਾਤ ਪਟਿਆਲਾ ਵਿੱਚ ਚਾਰ ਪੁਲਸ ਇੰਸਪੈਕਟਰਾਂ ਸਮੇਤ 12 ਪੁਲਸ ਮੁਲਾਜ਼ਮਾਂ ਨੇ ਹਰਬੰਸ ਢਾਬੇ ’ਤੇ ਪਾਰਕਿੰਗ ਵਿਵਾਦ ’ਤੇ ਕਰਨਲ ਤੇ ਉਸ ਦੇ ਬੇਟੇ ’ਤੇ ਹਮਲਾ ਕਰ ਦਿੱਤਾ ਸੀ।
ਪੀੜਤ ਪਰਵਾਰ ਨੇ ਪੁਲਸ ਜਾਂਚ ਤੋਂ ਅਸੰਤੁਸ਼ਟ ਹੁੰਦਿਆਂ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ, ਜਿਸ ਨੇ ਸੀ ਬੀ ਆਈ ਜਾਂਚ ਦਾ ਹੁਕਮ ਦਿੱਤਾ।