13.8 C
Jalandhar
Monday, December 23, 2024
spot_img

ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ ਦਾ ਸੱਦਾ

ਮੋਹਾਲੀ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਨਵੀਨਤਾਕਾਰੀ ਤੇ ਲੀਹੋਂ ਹਟਵੇਂ ਵਿਚਾਰਾਂ ਦੀ ਵਰਤੋਂ ਕਰਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦਾ ਅਹਿਦ ਲਿਆ।
ਇੱਥੇ ਕਾਲਕਟ ਭਵਨ ਵਿਖੇ ਇਨੋਵੇਸ਼ਨ ਮਿਸ਼ਨ ਪੰਜਾਬ ਐਸੀਲੇਟਰ ਦੇ ਨਾਂਅ ਹੇਠ ਕਰਵਾਏ ਸੰਮੇਲਨ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨਾਂ ਨੂੰ ‘ਉਦੇਸ਼ ਰਹਿਤ’ ਨਾ ਬਣਾਇਆ ਜਾਵੇ, ਸਗੋਂ ਉਹ ਸੂਬੇ ਲਈ ਅਨਮੋਲ ਸਰਮਾਏ ਵਿਚ ਤਬਦੀਲ ਹੋਣ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਰਤ ਵਿਚ ਵੀ ਪੰਜਾਬੀ ਉਦਮੀਆਂ ਵੱਲੋਂ ਵੱਡੇ ਸਟਾਰਟ-ਅੱਪਜ਼ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਟਾਰਟਅੱਪ ਬਣਾਉਣ ਵਿੱਚ ਮਦਦ ਕਰਨ ਲਈ ਉਨ੍ਹਾਂ ਨੂੰ ਸਹੀ ਸੇਧ ਦੇਵੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਆਈ.ਐੱਮ. ਪੰਜਾਬ ਐਕਸਲੇਟਰ ਦੀਆਂ ਵਿਸ਼ਵ ਪੱਧਰੀ ਸਹੂਲਤਾਂ ਨੌਕਰੀਆਂ ਪੈਦਾ ਕਰਨ, ਨਿਵੇਸ਼ ਲਿਆਉਣ, ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਾਕਾਰਾਤਮਕ ਸਮਾਜਿਕ ਤਬਦੀਲੀ ਲਿਆਉਣ ਵਿੱਚ ਮਦਦ ਕਰਨਗੀਆਂ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਕਰਨ ਦੀ ਬਜਾਏ ਰੁਜ਼ਗਾਰ ਦੇਣ ਵਾਲੇ ਬਣਨ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਇਨੋਵੇਸ਼ਨ ਮਿਸ਼ਨ ਪੰਜਾਬ ਦੀ ਵਿਲੱਖਣ ਨਿੱਜੀ-ਜਨਤਕ ਭਾਈਵਾਲੀ ਹੈ, ਜਿਸ ਦਾ ਉਦੇਸ਼ ਸਟਾਰਟਅੱਪ ਵਾਲੇ ਭਾਈਵਾਲਾਂ ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ਲਈ ਸੇਧਗਾਰ ਵਜੋਂ ਕੰਮ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਅਤੇ ਖੁਸ਼ਹਾਲੀ ਦੇ ਨਵੇਂ ਦਿਸਹੱਦੇ ਕਾਇਮ ਹੋਣ ਦੇ ਨਾਲ-ਨਾਲ ਇਹ ਪੰਜਾਬ ਨੂੰ ਭਾਰਤ ਵਿੱਚ ਸਟਾਰਟਅੱਪ ਧੁਰੇ ਵਜੋਂ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਕਰਨ ਵਿਚ ਸਹਾਈ ਹੋਵੇਗਾ। ਇਸ ਤੋਂ ਪਹਿਲਾਂ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਨੂੰ ਪਹਿਲੀ ਵਾਰ ਨੌਜਵਾਨ ਮੁੱਖ ਮੰਤਰੀ ਮਿਲਿਆ ਹੈ ਜੋ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਿਚਾਰਾਂ ਨਾਲ ਭਰਪੂਰ ਹਨ। ਉਨ੍ਹਾਂ ਪੰਜਾਬ ਨੂੰ ਵਿਕਾਸ ਦੇ ਰਾਹ ਉਤੇ ਪਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ’ਤੇ ਵੀ ਚਾਨਣਾ ਪਾਇਆ।
ਇਸ ਮੌਕੇ ਆਈ.ਐੱਮ.ਪੀ. ਪੰਜਾਬ ਦੇ ਚੇਅਰਮੈਨ ਪ੍ਰਮੋਦ ਭਸੀਨ ਨੇ ਕਿਹਾ ਕਿ ਮਿਸ਼ਨ ਆਪਣੇ ਨੈੱਟਵਰਕ, ਐਕਸੀਲੇਟਰਾਂ ਦੇ ਨਾਲ ਵਿਸ਼ਵ ਪੱਧਰੀ ਸਲਾਹਕਾਰਾਂ ਅਤੇ ਆਲਮੀ ਨਿਵੇਸ਼ਕਾਂ ਨੂੰ ਲਿਆ ਰਿਹਾ ਹੈ ਤਾਂ ਜੋ ਸਟਾਰਟਅੱਪ ਨੂੰ ਲੋੜੀਂਦਾ ਸਹਿਯੋਗ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਸੂਬੇ ਵਿੱਚ ਸਟਾਰਟਅੱਪਜ਼ ਨੂੰ ਸਹਿਯੋਗ ਕਰਨਾ ਪਹਿਲਾਂ ਤੋਂ ਹੀ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਿਲੀਪ ਕੁਮਾਰ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਡਾਇਰੈਕਟਰ ਇੰਡਸਟਰੀਜ਼ ਸਿਬਿਨ.ਸੀ ਅਤੇ ਹੋਰ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles