ਪੰਜਾਬ ਏਟਕ ਨੂੰ ਇੱਕ ਲੱਖ ਰੁਪਏ ਦੀ ਸਹਾਇਤਾ

0
116

ਮੋਗਾ : ਪੰਜਾਬ ਮੰਡੀ ਬੋਰਡ ਵਰਕਰਜ਼ ਯੂਨੀਅਨ ਤੇ ਪੰਜਾਬ ਮੰਡੀ ਬੋਰਡ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਮੋਗਾ ਦੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਏਟਕ ਨੂੰ ਇੱਕ ਲੱਖ ਰੁਪਏ ਦੀ ਮਦਦ ਦਿੱਤੀ ਗਈ।ਇਸ ਮੌਕੇ ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਡਿਪਟੀ ਜਨਰਲ ਸਕੱਤਰ ਅਮਰਜੀਤ ਸਿੰਘ ਆਸਲ, ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੇ ਪੈਨਸ਼ਨਰ ਆਗੂ ਅਸ਼ੋਕ ਕੌਸ਼ਲ, ਮੋਗਾ ਦੇ ਕਿਸਾਨ ਆਗੂ ਕੁਲਦੀਪ ਸਿੰਘ ਭੋਲਾ, ਜਗਜੀਤ ਸਿੰਘ ਨਿਹਾਲ ਸਿੰਘ ਵਾਲਾ ਅਤੇ ਡਾਕਟਰ ਇੰਦਰਵੀਰ ਸਿੰਘ ਗਿੱਲ ਤੋਂ ਇਲਾਵਾ ਦੋਵਾਂ ਜਥੇਬੰਦੀਆਂ ਦੇ ਸਰਪ੍ਰਸਤ ਸੁਦਾਗਰ ਸਿੰਘ, ਵੀਰ ਇੰਦਰਜੀਤ ਸਿੰਘ ਪੁਰੀ, ਗੁਰਮੀਤ ਸਿੰਘ, ਗੁਰਚਰਨ ਸਿੰਘ ਬੁੱਟਰ, ਹਰਦੇਵ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਮੁੱਖ ਆਗੂ ਹਾਜ਼ਰ ਸਨ।