ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖਿਲਾਫ ਅਕਾਲੀ ਦਲ ਵੱਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ ਵੀਰਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ ਜਾਵੇਗੀ। ਇਸ ਤੋਂ ਬਾਅਦ ਇੱਕ ਸਤੰਬਰ ਤੋਂ ਮੁਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਪੱਕਾ ਮੋਰਚਾ ਲਾਇਆ ਜਾਵੇਗਾ। ਇਸ ਦੀ ਸ਼ੁਰੂਆਤ ਉਹ ਖੁਦ ਕਰਨਗੇ। ਪਹਿਲੀ ਸਤੰਬਰ ਤੋਂ ਰੋਜ਼ਾਨਾ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਮੋਰਚਾ ਸ਼ੁਰੂ ਕੀਤਾ ਜਾਵੇਗਾ, ਜੋ ਕਿ ਮੁਹਾਲੀ ਦੇ 62 ਸੈਕਟਰ ਵਿੱਚ ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਤੱਕ ਜਾਇਆ ਕਰੇਗਾ।




