ਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਛੇਤੀ ਹੀ ਭਾਰਤ ਦਾ ਦੌਰਾ ਕਰਨਗੇ। ਇਹ ਜਾਣਕਾਰੀ ਵੀਰਵਾਰ ਕੌਮੀ ਸਲਾਮਤੀ ਸਲਾਹਕਾਰ ਅਜੀਤ ਡੋਵਾਲ ਨੇ ਦਿੱਤੀ ਹੈ। ਡੋਵਾਲ ਨੇ ਮਾਸਕੋ ਵਿਚ ਦੱਸਿਆ ਕਿ ਪੁਤਿਨ ਦੀ ਭਾਰਤ ਫੇਰੀ ਦੀਆਂ ਤਰੀਕਾਂ ਤੈਅ ਕੀਤੀਆਂ ਜਾ ਰਹੀਆਂ ਹਨ। ਉਂਜ ਇੰਟਰਫੈਕਸ ਖਬਰ ਏਜੰਸੀ ਨੇ ਕਿਹਾ ਹੈ ਕਿ ਪੁਤਿਨ ਸੰਭਵ ਤੌਰ ’ਤੇ ਅਗਸਤ ਮਹੀਨੇ ਦੇ ਅਖੀਰਲੇ ਦਿਨਾਂ ਵਿਚ ਭਾਰਤ ਦਾ ਦੌਰਾ ਕਰ ਸਕਦੇ ਹਨ।



