ਮੋਦੀ ਤੇ ਹਸੀਨਾ ਵਿਚਾਲੇ ਗੱਲਬਾਤ

0
271

ਨਵੀਂ ਦਿੱਲੀ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਭਾਰਤ-ਬੰਗਲਾਦੇਸ਼ ਸਾਂਝੇਦਾਰੀ ਦੀ ਸਮੀਖਿਆ ਕਰਨ ਲਈ ਗੱਲਬਾਤ ਕੀਤੀ। ਦੋਹਾਂ ਦੀ ਮੌਜੂਦਗੀ ਵਿਚ ਕਈ ਮਹੱਤਵਪੂਰਨ ਸਮਝੌਤਿਆਂ ’ਤੇ ਦਸਤਖਤ ਕੀਤੇ ਗਏ। ਇਸ ਤੋਂ ਪਹਿਲਾਂ ਰਾਸ਼ਟਰਪਤੀ ਭਵਨ ’ਚ ਸ਼ੇਖ ਹਸੀਨਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮੋਦੀ ਅਤੇ ਵਿਦੇਸ ਮੰਤਰੀ ਐਸ ਜੈਸ਼ੰਕਰ ਮੌਜੂਦ ਸਨ। ਸ਼ੇਖ ਹਸੀਨਾ ਨੇ ਕਿਹਾ ਕਿ ਸਾਡੀ ਤਰਜੀਹ ਲੋਕਾਂ ਦੇ ਮੁੱਦਿਆਂ ਦਾ ਹੱਲ ਕਰਨਾ, ਗਰੀਬੀ ਦੂਰ ਕਰਨਾ ਅਤੇ ਆਰਥਿਕਤਾ ਦਾ ਵਿਕਾਸ ਹੈ। ਇਨ੍ਹਾਂ ਮੁੱਦਿਆਂ ਦੇ ਨਾਲ, ਮੈਂ ਮਹਿਸੂਸ ਕਰਦੀ ਹਾਂ ਕਿ ਅਸੀਂ ਦੋਵੇਂ ਦੇਸ਼ ਮਿਲ ਕੇ ਕੰਮ ਕਰਦੇ ਹਾਂ ਤਾਂ ਜੋ ਨਾ ਸਿਰਫ ਭਾਰਤ ਅਤੇ ਬੰਗਲਾਦੇਸ਼ ਵਿੱਚ ਸਗੋਂ ਪੂਰੇ ਦੱਖਣੀ ਏਸ਼ੀਆ ਵਿਚ ਲੋਕ ਬਿਹਤਰ ਜੀਵਨ ਬਤੀਤ ਕਰ ਸਕਣ।

LEAVE A REPLY

Please enter your comment!
Please enter your name here