ਮੁੱਖ ਮੰਤਰੀ ਦੀ ਸੁਖਬੀਰ ਬਾਦਲ ਨੂੰ ਚੁਣੌਤੀ

0
108

ਸੰਗਰੂਰ (ਪ੍ਰਵੀਨ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਦਲਾਂ ’ਤੇ ਸੂਬੇ ਨੂੰ ਰਾਜਨੀਤਕ, ਆਰਥਿਕ ਅਤੇ ਧਾਰਮਿਕ ਤੌਰ ’ਤੇ ਬਰਬਾਦ ਕਰਨ ਦਾ ਦੋਸ਼ ਲਗਾਉਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਕਾਰੋਬਾਰ ਵਧਾਉਣ ਲਈ ਕੰਮ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਧਰਮ ਨੂੰ ਵੀ ਨਹੀਂ ਬਖਸ਼ਿਆ ਅਤੇ ਆਪਣੇ ਨਿੱਜੀ ਹਿੱਤਾਂ ਲਈ ਪੈਸਾ ਲੁੱਟਿਆ। ਉਨ੍ਹਾ ਕਿਹਾ ਕਿ ਸੁਖਬੀਰ ਨੂੰ ਨਾ ਤਾਂ ਪੰਜਾਬ ਦੇ ਸੱਭਿਆਚਾਰ, ਭੂਗੋਲ, ਧਰਮ ਦਾ ਗਿਆਨ ਹੈ ਅਤੇ ਨਾ ਹੀ ਮੁੱਢਲੀ ਪੰਜਾਬੀ ਭਾਸ਼ਾ ਬਾਰੇ ਪਤਾ ਹੈ। ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁੱਤਰ ਸੂਬੇ ਵਿੱਚ ਸੱਤਾ ਹਥਿਆਉਣ ਲਈ ਕਾਹਲਾ ਹੈ। ਉਨ੍ਹਾ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਅਕਾਲੀ ਦਲ 1920 ਵਿੱਚ ਬਣਿਆ ਸੀ ਅਤੇ 2019 ਵਿੱਚ ਖ਼ਤਮ ਹੋ ਜਾਵੇਗਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੁਤੰਤਰਤਾ ਸੈਨਾਨੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ, ਜਿਸ ਨੂੰ 3.40 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਗਿਆ ਹੈ, ਨੂੰ ਲੋਕਾਂ ਨੂੰ ਸਮਰਪਿਤ ਕੀਤਾ।ਉਹਨਾ ਸਰਕਾਰੀ ਨਰਸਿੰਗ ਟਰੇਨਿੰਗ ਸਕੂਲ, ਸੰਗਰੂਰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਿਰਮਾਣ ਉੱਤੇ 7.81 ਕਰੋੜ ਰੁਪਏ ਦੀ ਲਾਗਤ ਆਈ ਹੈ।ਮੁੱਖ ਮੰਤਰੀ ਨੇ ਵਰਲਡ ਕੈਂਸਰ ਕੇਅਰ ਦੀਆਂ 12 ਮੋਬਾਇਲ ਕੈਂਸਰ ਸਕਰੀਨਿੰਗ ਬੱਸਾਂ ਨੂੰ ਹਰੀ ਝੰਡੀ ਦਿਖਾਈ। ਇਹ ਬੱਸਾਂ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਨਗੀਆਂ ਅਤੇ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨਗੀਆਂ।