ਜਸਟਿਸ ਵਰਮਾ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਕਾਇਮ

0
129

ਨਵੀਂ ਦਿੱਲੀ : ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਹਾਈ ਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਖਿਲਾਫ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਐਲਾਨ ਦਿੱਤੀ ਹੈ। ਸੁਪਰੀਮ ਕੋਰਟ ਦੇ ਜੱਜ ਅਰਵਿੰਦ ਕੁਮਾਰ, ਮਦਰਾਸ ਹਾਈ ਕੋਰਟ ਦੇ ਚੀਫ ਜਸਟਿਸ ਮਨਿੰਦਰ ਮੋਹਨ ਸ੍ਰੀਵਾਸਤਵ ਅਤੇ ਕਾਨੂੰਨਦਾਨ ਬੀ ਵੀ ਆਚਾਰੀਆ ਜਸਟਿਸ ਵਰਮਾ ਵਿਰੁੱਧ ਦੋਸ਼ਾਂ ਦੀ ਜਾਂਚ ਕਰਨਗੇ। ਸਪੀਕਰ ਨੇ ਮੰਗਲਵਾਰ ਨੂੰ ਅਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਖਿਲਾਫ ਮਹਾਦੋਸ਼ ਲਈ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ।
ਹੇਮਕੁੰਟ ਯਾਤਰਾ ਰੋਕੀ
ਦੇਹਰਾਦੂਨ : ਉੱਤਰਾਖੰਡ ਵਿਚ ਲਗਾਤਾਰ ਪੈ ਰਹੇ ਮੀਂਹ ਤੇ ਅਗਲੇ ਦਿਨਾਂ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੋ ਦਿਨ 13 ਅਤੇ 14 ਅਗਸਤ ਲਈ ਰੋਕ ਦਿੱਤੀ ਗਈ ਹੈ।
ਮਜੀਠੀਆ ਨੂੰ ਰਾਹਤ ਨਹੀਂ
ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿੱਚੋਂ ਮੰਗਲਵਾਰ ਵੀ ਕੋਈ ਰਾਹਤ ਨਹੀਂ ਮਿਲ ਸਕੀ। ਸਰਕਾਰੀ ਅਤੇ ਬਚਾਓ ਪੱਖ ਦੇ ਵਕੀਲਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 13 ਅਗਸਤ ’ਤੇ ਪਾ ਦਿੱਤੀ। ਇਸੇ ਤਰ੍ਹਾਂ ਮਜੀਠੀਆ ਦੀ ਬੈਰਕ ਬਦਲਣ ਦੀ ਮੰਗ ਉੱਤੇ ਸੁਣਵਾਈ 21 ਅਗਸਤ ’ਤੇ ਪੈ ਗਈ ਹੈ।