ਵੀ ਸੀ ਅਕਾਲ ਤਖਤ ’ਤੇ ਤਲਬ

0
106

ਅੰਮਿ੍ਰਤਸਰ : ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ ਸੀ ਪ੍ਰੋਫੈਸਰ ਕਰਮਜੀਤ ਸਿੰਘ ਨੂੰ 15 ਦਿਨਾਂ ਵਿੱਚ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਦੇਣ ਦੇ ਆਦੇਸ਼ ਦਿੱਤੇ ਹਨ। ਕੁਝ ਦਿਨ ਪਹਿਲਾਂ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਵੀ ਸੀ ਕੋਚੀ ਵਿੱਚ ਹੋਏ ਇੱਕ ਸਮਾਗਮ ਵਿੱਚ ਆਰ ਐੱਸ ਐੱਸ ਦੇ ਮੁਖੀ ਸਾਹਮਣੇ ਗੱਲਬਾਤ ਕਰ ਰਹੇ ਸਨ।ਇਹ ਕੋਚੀ ਵਿੱਚ ਵਾਈਸ ਚਾਂਸਲਰਾਂ ਦਾ ਉੱਚ ਸਿੱਖਿਆ ਬਾਰੇ ਇੱਕ ਸਮਾਗਮ ਸੀ। ਉਹ ਯੂਨੀਵਰਸਿਟੀ ਵਿੱਚ ਸਿੱਖ ਚੇਅਰ ਸਥਾਪਤ ਕਰਨ ਅਤੇ ਇਸ ਦੇ ਰਾਹੀਂ ਰਿਗਵੇਦ ਅਤੇ ਸਿੱਖ ਧਰਮ ਨਾਲ ਆਪਸੀ ਸੰਬੰਧ ਸਥਾਪਤ ਕਰਨ ਬਾਰੇ ਗੱਲ ਕਰ ਰਹੇ ਸਨ। ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਗਿਆ ਸੀ। ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਦੀ ਜਥੇਬੰਦੀ ਵੱਲੋਂ ਵੀ ਸ੍ਰੀ ਅਕਾਲ ਤਖਤ ਵਿਖੇ ਸ਼ਿਕਾਇਤ ਪੱਤਰ ਦਿੱਤਾ ਗਿਆ ਸੀ।