ਨਵੀਂ ਦਿੱਲੀ : ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਸੋਮਵਾਰ ਤੋਂ ਭਾਰਤ ਦੇ ਦੋ ਦਿਨਾਂ ਦੌਰੇ ’ਤੇ ਆਉਣਗੇ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਸਰਹੱਦੀ ਮਾਮਲਿਆਂ ਬਾਰੇ ਗੱਲਬਾਤ ਕਰਨਗੇ। ਉਹ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਵੀ ਗੱਲਬਾਤ ਕਰਨਗੇ। ਵਾਂਗ ਦੀ ਇਹ ਫੇਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ਼ੰਘਾਈ ਸਹਿਯੋਗ ਸੰਗਠਨ ਦੇ ਸਾਲਾਨਾ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਚੀਨ ਦੇ ਤੈਅਸ਼ੁਦਾ ਦੌਰੇ ਤੋਂ ਕੁਝ ਦਿਨ ਪਹਿਲਾਂ ਹੋ ਰਹੀ ਹੈ।
ਚੋਣ ਕਮਿਸ਼ਨ ਦੀ ਅੱਜ ਖਾਸ ਪ੍ਰੈੱਸ ਕਾਨਫਰੰਸ
ਨਵੀਂ ਦਿੱਲੀ : ਚੋਣ ਕਮਿਸ਼ਨ ਐਤਵਾਰ ਬਾਅਦ ਦੁਪਹਿਰ ਤਿੰਨ ਵਜੇ ਪ੍ਰੈੱਸ ਕਾਨਫਰੰਸ ਕਰਕੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਡੂੰਘੀ ਸੁਧਾਈ ਬਾਰੇ ਦੱਸੇਗਾ। ਰਾਹੁਲ ਗਾਂਧੀ ਤੇ ਮਹਾਂ-ਗੱਠਬੰਧਨ ਦੇ ਹੋਰ ਆਗੂ ਬਿਹਾਰ ’ਚ 17 ਅਗਸਤ ਤੋਂ ਸਸਾਰਾਮ ਤੋਂ ਵੋਟ ਅਧਿਕਾਰ ਯਾਤਰਾ ਸ਼ੁਰੂ ਕਰ ਰਹੇ ਹਨ, ਜਿਹੜੀ 30 ਅਗਸਤ ਤੱਕ ਚੱਲੇਗੀ। ਪਹਿਲੀ ਸਤੰਬਰ ਨੂੰ ਪਟਨਾ ਵਿੱਚ ਵੱਡੀ ਰੈਲੀ ਕੀਤੀ ਜਾਵੇਗੀ।
ਰਾਹੁਲ ਕਈ ਦਿਨਾਂ ਤੋਂ ਦੋਸ਼ ਲਾ ਰਹੇ ਹਨ ਕਿ ਭਾਜਪਾ ਚੋਣ ਕਮਿਸ਼ਨ ਨਾਲ ਰਲ ਕੇ ਵੋਟ ਚੋਰੀ ਕਰ ਰਹੀ ਹੈ।


