ਸੰਸਦ ਦੇ ਦੋਹਾਂ ਸਦਨਾਂ ’ਚ ਹੰਗਾਮਾ

0
162

ਨਵੀਂ ਦਿੱਲੀ : ਬਿਹਾਰ ਵਿੱਚ ਵੋਟਰ ਸੂਚੀ ਦੀ ਸੁਧਾਈ ਅਤੇ ਹੋਰ ਮੁੱਦਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਜਾਰੀ ਪ੍ਰਦਰਸ਼ਨਾਂ ਕਾਰਨ ਸੋਮਵਾਰ ਲੋਕ ਸਭਾ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਉਧਰ, ਰਾਜ ਵਿੱਚ ਵਿਰੋਧੀ ਧਿਰ ਵੱਲੋਂ ਵਾਕਆਊਟ ਕੀਤਾ ਗਿਆ। ਲੋਕ ਸਭਾ ’ਚ ਵਿਰੋਧੀ ਮੈਂਬਰ ‘ਵੋਟ ਚੋਰ, ਗੱਦੀ ਛੋੜ’ ਦੇ ਨਾਅਰੇ ਲਗਾਉਂਦੇ ਹੋਏ ਆਸਣ ਦੇ ਅੱਗੇ ਆ ਗਏ। ਉਹ ਨਾਅਰੇਬਾਜ਼ੀ ਕਰਦੇ ਹੋਏ ਬਿਹਾਰ ਵਿੱਚ ਐੱਸ ਆਈ ਆਰ ’ਤੇ ਚਰਚਾ ਦੀ ਮੰਗ ਵਾਲੇ ਪੋਸਟਰ ਦਿਖਾ ਰਹੇ ਸਨ। ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ’ਤੇ ਚਰਚਾ ਦੀ ਮੰਗ ਕੀਤੀ। ਆਗਿਆ ਨਾ ਮਿਲਣ ’ਤੇ ਮੈਂਬਰ ਨਾਅਰੇਬਾਜ਼ੀ ਕਰਦੇ ਵਾਕਆਊਟ ਕਰ ਗਏ।