ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਰੱਦ

0
153

ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਅਦਾਲਤ ਨੇ ਜ਼ਮਾਨਤ ਦੀ ਅਰਜ਼ੀ ਸੋਮਵਾਰ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਹਾਲੇ ਜਾਂਚ ਜਾਰੀ ਹੈ, ਜਿਸ ਕਰ ਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਦਾਲਤ ਦਾ ਫੈਸਲਾ ਪੜ੍ਹਨ ਮਗਰੋਂ ਇਸ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ।