ਪੰਜਾਬ ਵੱਲੋਂ ਟੈਕਸਟਾਈਲ ਪਾਰਕ ਲਈ ਕੇਂਦਰ ਨੂੰ ਇਕ ਹਜ਼ਾਰ ਏਕੜ ਦੀ ਪੇਸ਼ਕਸ਼

0
266

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਪ੍ਰਧਾਨ ਮੰਤਰੀ ਮੈਗਾ ਇੰਟੈਗ੍ਰੇਟਿਡ ਟੈਕਸਟਾਈਲ ਰੀਜਨ ਤੇ ਐਪੇਰਲ ਪਾਰਕਜ਼ (ਪੀ ਐੱਮ ਮਿੱਤਰਾ) ਸਕੀਮ’ ਅਧੀਨ ਟੈਕਸਟਾਈਲ ਪਾਰਕ ਸਥਾਪਤ ਕਰਨ ਲਈ ਫਤਹਿਗੜ੍ਹ ਸਾਹਿਬ ਜ਼ਿਲ੍ਹੇ ’ਚ 1000 ਏਕੜ ਜ਼ਮੀਨ ਭਾਰਤ ਸਰਕਾਰ ਨੂੰ ਦੇਣ ਦੀ ਪੇਸ਼ਕਸ਼ ਕੀਤੀ ਹੈ। ਮੁੱਖ ਮੰਤਰੀ ਨੇ ਕੇਂਦਰੀ ਕੱਪੜਾ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਭੇਜ ਕੇ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਇਸ ਵੱਕਾਰੀ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਇੱਛਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਨਕਸ਼ੇ ਉਤੇ ਉਭਾਰੇਗਾ। ਇਸ ਮੈਗਾ ਪਾਰਕ ਦੀ ਸਥਾਪਨਾ ਕਰਦੇ ਸਮੇਂ ਕੇਂਦਰ ਅਤੇ ਸੂਬੇ ਦੇ ਪ੍ਰਦੂਸ਼ਣ ਕੰਟਰੋਲ ਬੋਰਡਾਂ ਦੁਆਰਾ ਨਿਰਧਾਰਤ ਸਾਰੀਆਂ ਵਾਤਾਵਰਣ ਪ੍ਰਵਾਨਗੀਆਂ ਅਤੇ ਮਾਪਦੰਡਾਂ ਦਾ ਪਾਲਣ ਕੀਤਾ ਜਾਵੇਗਾ। ਇਸ ਪ੍ਰਾਜੈਕਟ ਲਈ ਬੁਨਿਆਦੀ ਲੋੜਾਂ ਵਿੱਚੋਂ ਇੱਕ ਇਹ ਹੈ ਕਿ ਇਸ ਪ੍ਰਾਜੈਕਟ ਲਈ ਇਛੁੱਕ ਸੂਬਾ ਸਰਕਾਰ ਕੋਲ 1000 ਏਕੜ ਜ਼ਮੀਨ ਦਾ ਰਕਬਾ ਇਕ ਥਾਂ ਮੌਜੂਦਾ ਹੋਣਾ ਚਾਹੀਦਾ ਹੈ।

LEAVE A REPLY

Please enter your comment!
Please enter your name here