ਚੰਡੀਗੜ੍ਹ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਸੂਬੇ ਦੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਣ ਲਈ ਸੰਜੀਦਾ ਹੈ। ਇਥੇ ਮੀਟਿੰਗ ਦੌਰਾਨ ਉਨ੍ਹਾ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਨੂੰ ਗਹੁ ਨਾਲ ਸੁਣਿਆ। ਉਨ੍ਹਾ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੀਆਂ ਮੰਗਾਂ ਦਾ ਸਾਰਥਕ ਹੱਲ ਕੱਢ ਰਹੀ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਕੋਲ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਸੰਬੰਧੀ ਮੁੱਦਾ ਚੁੱਕਣਗੇ ਅਤੇ ਜਾਇਜ਼ ਮੰਗਾਂ ਨੂੰ ਹੱਲ ਕਰਾਉਣ ਲਈ ਪੂਰਾ ਜ਼ੋਰ ਲਾਉਣਗੇ। ਉਨ੍ਹਾ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰ ਸਨਅਤ ਨਾਲ ਵੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ ਅਤੇ ਇਸ ਸਨਅਤ ਨੂੰ ਹੋਰ ਉੱਨਤ ਕੀਤਾ ਜਾਵੇਗਾ।