ਕਿ੍ਰਕਟ ਟੀਮ ਨੂੰ ਪਾਕਿ ਨਾਲ ਖੇਡਣ ਦੀ ਖੁੱਲ੍ਹ

0
120

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਭਾਰਤ ਦੀ ਕਿ੍ਰਕਟ ਟੀਮ ਨੂੰ ਏਸ਼ੀਆ ਕੱਪ ਵਿਚ ਪਾਕਿਸਤਾਨ ਨਾਲ ਖੇਡਣ ਦੀ ਇਜਾਜ਼ਤ ਦੇ ਦਿੱਤੀ ਹੈ।
ਸਰਕਾਰ ਨੇ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ ਭਵਿੱਖ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਕੋਈ ਲੜੀ ਖੇਡੀ ਨਹੀਂ ਜਾਵੇਗੀ, ਪਰ ਉਹ ਏਸ਼ੀਆ ਕੱਪ ਵਿਚ ਪਾਕਿਸਤਾਨ ਨਾਲ ਮੈਚ ਖੇਡਣ ਤੋਂ ਨਹੀਂ ਰੋਕੇਗੀ, ਕਿਉਂਕਿ ਇਸ ਵਿੱਚ ਦੋਵਾਂ ਦੇਸ਼ਾਂ ਤੋਂ ਇਲਾਵਾ ਹੋਰ ਦੇਸ਼ ਵੀ ਮੈਚ ਖੇਡਣਗੇ।
ਜ਼ਿਕਰਯੋਗ ਹੈ ਕਿ ਏਸ਼ੀਆ ਕੱਪ 9 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ ਤੇ ਏਸ਼ੀਆ ਕੱਪ ਵਿੱਚ ਭਾਰਤ ਤੇ ਪਾਕਿਸਤਾਨ ਦਰਮਿਆਨ ਮੈਚ ਖੇਡਿਆ ਜਾਵੇਗਾ। ਸਰਕਾਰ ਨੇ ਸਪੱਸ਼ਟ ਕੀਤਾ ਕਿ ਇਸ ਸੰਬੰਧੀ ਖੇਡ ਨੀਤੀ ਬਣਾਈ ਗਈ ਹੈ, ਜਿਸ ਤਹਿਤ ਭਾਰਤ ਕੌਮਾਂਤਰੀ ਤੇ ਬਹੁਦੇਸ਼ੀ ਟੂਰਨਾਮੈਂਟ ਵਿੱਚ ਖੇਡਣ ’ਤੇ ਕੌਮਾਂਤਰੀ ਖੇਡ ਸੰਸਥਾਵਾਂ ਦੇ ਨਿਯਮਾਂ ਤੇ ਖਿਡਾਰੀਆਂ ਦੇ ਹਿੱਤਾਂ ਅਨੁਸਾਰ ਫੈਸਲਾ ਲੈ ਸਕਦਾ ਹੈ, ਭਾਵੇਂ ਇਹ ਟੂਰਨਾਮੈਂਟ ਦੇਸ਼ ਵਿੱਚ ਖੇਡੇ ਜਾਣ ਜਾਂ ਵਿਦੇਸ਼ ਵਿੱਚ। ਇਸ ਟੂਰਨਾਮੈਂਟ ਵਿੱਚ ਭਾਰਤ ਤੇ ਪਾਕਿਸਤਾਨ ਦਰਮਿਆਨ ਤਿੰਨ ਮੁਕਾਬਲੇ ਹੋ ਸਕਦੇ ਹਨ। ਦੋਵੇਂ ਦੇਸ਼ਾਂ ਦਰਮਿਆਨ ਪਹਿਲਾ ਮੁਕਾਬਲਾ 14 ਸਤੰਬਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਹੋਵੇਗਾ, ਜਦਕਿ ਦੋਵੇਂ ਟੀਮਾਂ ਵੱਲੋਂ ਬਿਹਤਰ ਪ੍ਰਦਰਸ਼ਨ ਕਰਨ ਤੋਂ ਬਾਅਦ ਅਗਲੇ ਗੇੜ ਦੇ ਮੁਕਾਬਲੇ ਵੀ ਹੋ ਸਕਦੇ ਹਨ।