ਬਰੈਂਪਟਨ ’ਚ ਪੰਜਾਬੀ ਨੌਜਵਾਨ ਦੀ ਹੱਤਿਆ

0
58

ਬਰੈਂਪਟਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਅਣਪਛਾਤਿਆਂ ਨੇ ਘਰ ਵਿਚ ਦਾਖਲ ਹੋ ਕੇ ਨੌਜਵਾਨ ਸੋਨੂੰ ਚੱਠਾ ਦੀ ਹੱਤਿਆ ਕਰ ਦਿੱਤੀ ਤੇ ਇੱਕ ਹੋਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜ਼ਖਮੀ ਵੀ ਭਾਰਤੀ ਮੂਲ ਦਾ ਹੈ, ਪਰ ਉਸ ਦੇ ਨਾਂਅ ਦੀ ਪੁਲਸ ਨੇ ਅਜੇ ਪੁਸ਼ਟੀ ਨਹੀਂ ਕੀਤੀ। ਉਧਰ, ਘਟਨਾ ਤੋਂ ਕੁਝ ਘੰਟੇ ਬਾਅਦ ਬਿਸ਼ਨੋਈ ਗਰੁੱਪ ਵੱਲੋਂ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੀਲ ਪੁਲਸ ਦੇ ਬੁਲਾਰੇ ਸਾਰਾਹ ਪੈਟਨ ਨੇ ਦੱਸਿਆ ਕਿ ਦੇਰ ਰਾਤ ਕੈਸਲਮੋਰ ਸੜਕ ’ਤੇ ਹੰਬਰਵੈਸਟ ਪਾਰਕਵੇਅ ਕੋਲ ਇੱਕ ਘਰ ’ਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ। ਪੁਲਸ ਮੌਕੇ ’ਤੇ ਪਹੁੰਚੀ ਤਾਂ ਦੋ ਵਿਅਕਤੀ ਗੋਲੀਆਂ ਦੇ ਜ਼ਖਮਾਂ ਕਾਰਨ ਤੜਪ ਰਹੇ ਸਨ। ਇਨ੍ਹਾਂ ਵਿੱਚੋਂ ਇੱਕ ਦੀ ਉੱਥੇ ਹੀ ਮੌਤ ਹੋ ਗਈ। ਦੂਜੇ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਸ ਮੁਤਾਬਕ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀਬਾਰੀ ਮਿੱਥ ਕੇ ਕੀਤੀ ਗਈ, ਜੋ ਦੋ ਧਿਰਾਂ ਦੀ ਆਪਸੀ ਰੰਜਿਸ਼ ਜਾਪਦੀ ਹੈ।