ਕੋਲੰਬੋ : ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੂੰ ਭਿ੍ਰਸ਼ਟਾਚਾਰ ਮਾਮਲੇ ਵਿੱਚ ਗਿ੍ਰਫਤਾਰ ਕਰ ਲਿਆ ਗਿਆ ਹੈ। ਗਿ੍ਰਫਤਾਰੀ ਉਸ ਸਮੇਂ ਹੋਈ ਜਦੋਂ ਉਹ ਇੱਕ ਪੁਰਾਣੇ ਭਿ੍ਰਸ਼ਟਾਚਾਰ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਨ ਲਈ ਸੀ ਆਈ ਡੀ ਦਫਤਰ ਪਹੁੰਚੇ ਸਨ। ਵਿਕਰਮਸਿੰਘੇ ਜੁਲਾਈ 2022 ਵਿੱਚ ਗੋਟਾਬਾਯਾ ਰਾਜਪਕਸ਼ੇ ਦੇ ਬਾਕੀ ਕਾਰਜਕਾਲ ਲਈ ਸ੍ਰੀਲੰਕਾ ਦੇ ਰਾਸ਼ਟਰਪਤੀ ਬਣੇ ਸਨ। ਸਰਕਾਰ ਵਿਰੋਧੀ ਪ੍ਰਦਰਸ਼ਨਾਂ ਕਰਕੇ ਗੋਟਾਬਾਯਾ ਰਾਜਪਕਸ਼ੇ ਨੇ ਅਸਤੀਫਾ ਦੇ ਦਿੱਤਾ ਸੀ। ਵਿਕਰਮਸਿੰਘੇ ਸਤੰਬਰ ਵਿੱਚ ਚੋਣ ਹਾਰ ਗਏ ਸਨ।



