ਮਾਨਸਾ (ਆਤਮਾ ਸਿੰਘ ਪਮਾਰ)-ਭਾਰਤੀ ਕਮਿਊਨਿਸਟ ਪਾਰਟੀ ਦੇ 25ਵੇਂ ਮਹਾਂ-ਸੰਮੇਲਨ ਦੀ ਤਿਆਰੀ ਸੰਬੰਧੀ ਸੁਨਾਮ ਤੋਂ ਰਵਾਨਾ ਹੋਣ ਵਾਲੇ ਜਥੇ ਦੀ ਅਗਵਾਈ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ, ਸੀਤਾਰਾਮ ਗੋਬਿੰਦਪੁਰਾ, ਨਰਿੰਜਨ ਸਿੰਘ ਸੰਗਰੂਰ ਸਮੇਤ ਸੀਨੀਅਰ ਲੀਡਰਸ਼ਿਪ ਵੱਲੋਂ ਕੀਤੀ ਜਾ ਰਹੀ ਹੈ।ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ �ਿਸ਼ਨ ਚੌਹਾਨ, ਐਡਵੋਕੇਟ ਕੁਲਵਿੰਦਰ ਉੱਡਤ, ਦਲਜੀਤ ਸਿੰਘ ਮਾਨਸ਼ਾਹੀਆ, ਵੇਦ ਪ੍ਰਕਾਸ਼ ਬੁਢਲਾਡਾ, ਰੂਪ ਸਿੰਘ ਢਿੱਲੋਂ, ਕਰਨੈਲ ਸਿੰਘ ਭੀਖੀ ਤੇ ਕੇਵਲ ਸਿੰਘ ਸਮਾਓ ਦੇ ਵਹੀਕਲਾਂ ਦੇ ਕਾਫਲੇ ਦਾ ਦਲੇਲ ਸਿੰਘ ਵਾਲਾ ਤੇ ਕਸਬਾ ਭੀਖੀ ਵਿਖੇ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ।ਸਥਾਨਕ ਬਰਨਾਲਾ ਚੌਕ ’ਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਦੇਸ਼ ਭਗਤਾਂ ਤੇ ਕਮਿਊਨਿਸਟ ਇਤਿਹਾਸ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ, ਕਿਉਕਿ ਸਾਡੇ ਸਿਰਮੌਰ ਆਗੂਆਂ ਤੇ ਦੇਸ਼ ਭਗਤਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਸ਼ਹਾਦਤਾਂ ਦਿੱਤੀਆਂ ਪ੍ਰੰਤੂ ਰਾਜਸੱਤਾ ਪੂੰਜੀਪਤੀ ਤੇ ਸਰਮਾਏਦਾਰ ਜਮਾਤ ਦੇ ਹਮਾਇਤੀਆਂ ਕੋਲ ਚਲੀ ਗਈ।ਇਹੀ ਕਾਰਨ ਹੈ ਕਿ ਧੜਾਧੜ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਮੁਜ਼ਾਰਾ ਲਹਿਰ ਦੇ ਮੋਢੀ, ਸੁਤੰਤਰਤਾ ਸੰਗਰਾਮੀ ਤੇ ਸੱਚੇ ਦੇਸ਼ ਭਗਤਾਂ ਕਾਮਰੇਡ ਤੇਜਾ ਸਿੰਘ ਸੁਤੰਤਰ, ਕਾਮਰੇਡ ਜੰਗੀਰ ਸਿੰਘ ਜੋਗਾ ਤੇ ਕਾਮਰੇਡ ਧਰਮ ਸਿੰਘ ਫੱਕਰ ਆਦਿ ਨੇ 784 ਪਿੰਡਾਂ ਦੇ ਮੁਜ਼ਾਰਿਆਂ ਨੂੰ 18 ਲੱਖ ਏਕੜ ਜ਼ਮੀਨ ਦੇ ਮਾਲਕ ਬਣਾਇਆ ਤੇ ਜਗੀਰਦਾਰੀ ਨਿਜ਼ਾਮ ਦਾ ਫਸਤਾ ਵੱਢਿਆ।
ਇਸ ਮੌਕੇ ਉਨ੍ਹਾ ਪਾਰਟੀ ਦੀ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ’ਚ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਤਨ ਭੋਲਾ, ਕੇਵਲ ਸਿੰਘ ਸਾਬਕਾ ਐਮ ਸੀ, ਸੁਖਦੇਵ ਪੰਧੇਰ, ਕੁਲਵਿੰਦਰ ਭੀਖੀ, ਦਰਸ਼ਨ ਸਿੰਘ ਮਾਨਸ਼ਾਹੀਆ, ਹਰਮੀਤ ਸਿੰਘ ਬੋੜਾਵਾਲ, ਜਗਸੀਰ ਸਿੰਘ ਰਾਊਕੇ, ਰਘੂਨਾਥ ਸਿੰਗਲਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।





